July 2, 2024 10:55 pm
Partap Singh Bajwa

ਪੰਜਾਬ ਅਤੇ ਦਿੱਲੀ ਵਿਚਾਲੇ ਹੋਏ ਸਮਝੌਤੇ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਚੁੱਕੇ ਸਵਾਲ

ਚੰਡੀਗੜ੍ਹ 26 ਅਪ੍ਰੈਲ 2022: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਮੁੱਖ ਆਗੂ ਪ੍ਰਤਾਪ ਸਿੰਘ ਬਾਜਵਾ ( Partap Singh Bajwa) ਅੱਜ ਲੁਧਿਆਣਾ ਪਹੁੰਚੇ । ਇਸ ਦੌਰਾਨ ਉਨ੍ਹਾਂ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਵਿਚਾਲੇ ਹੋਏ 18 ਸਮਝੌਤਿਆਂ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹੁਣ ਭਗਵੰਤ ਮਾਨ ਨੇ ਕੇਜਰੀਵਾਲ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।

ਪ੍ਰਤਾਪ ਸਿੰਘ ਬਾਜਵਾ ( Partap Singh Bajwa)  ਨੇ ਕਿਹਾ ਕਿ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਅਤੇ ਭਗਵੰਤ ਮਾਨ ਆਪਣਾ ਸੂਬਾ ਛੱਡ ਕੇ ਦੋ ਦਿਨਾਂ ਲਈ ਦਿੱਲੀ ਦੇ ਦੌਰੇ ‘ਤੇ ਹਨ, ਉਥੇ ਸਕੂਲਾਂ-ਕਾਲਜਾਂ ਦਾ ਨਿਰੀਖਣ ਕਰ ਰਹੇ ਹਨ, ਜਦਕਿ ਦੂਜੇ ਪਾਸੇ ਉਹ ਲਗਾਤਾਰ ਦੋ ਵਾਰ ਐਮ.ਪੀ ਸੀ ਉਨ੍ਹਾਂ ਦੀ ਸਰਕਾਰ ਵਿੱਚ ਸੀ, ਉਸ ਸਮੇਂ ਉਹ ਦਿੱਲੀ ਦੇ ਸਕੂਲਾਂ ਅਤੇ ਕਾਲਜਾਂ ਦਾ ਦੌਰਾ ਕਿਉਂ ਨਹੀਂ ਕਰਦਾ ਸੀ।

ਬਾਜਵਾ ਨੇ ਕਿਹਾ ਕਿ ਪੀਲੀ ਪੱਗ ਬੰਨ੍ਹ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗਾ ਨਹੀਂ ਬਣ ਸਕਦਾ। ਪੰਜਾਬ ਦਾ ਪੈਸਾ ਬਾਹਰ ਜਾ ਰਿਹਾ ਹੈ, ਇਸ ਦੀ ਦਿੱਲੀ ਸਰਕਾਰ ਦੁਰਵਰਤੋਂ ਕਰੇਗੀ, ਜਦਕਿ ਪੰਜਾਬ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਇਸ ਗੱਲ ਦਾ ਵੀ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਕਿਵੇਂ ਦੇਣਗੇ, ਜਦਕਿ ਹੁਣ ਪਾਵਰਕੌਮ ਨੂੰ ਬਾਹਰੋਂ ਬਿਜਲੀ ਖਰੀਦਣੀ ਪੈ ਰਹੀ ਹੈ।

ਇਸ ਦੌਰਾਨ ਜਦੋਂ ਪ੍ਰਤਾਪ ਸਿੰਘ ਬਾਜਵਾ ਨੂੰ ਸੁਨੀਲ ਜਾਖੜ ਨਾਲ ਸਬੰਧਿਤ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ‘ਤੇ ਕੁਝ ਨਹੀਂ ਬੋਲਣਗੇ, ਉਹ ਤਾਂ ਅੱਜ ਆਮ ਆਦਮੀ ਪਾਰਟੀ ਦਾ ਪਰਦਾਫਾਸ਼ ਕਰਨ ਆਏ ਹਨ, ਜਦਕਿ ਉਨ੍ਹਾਂ ਨਵਜੋਤ ਸਿੰਘ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ | ਸਿੱਧੂ ਨੇ ਕੀਤਾ।