Site icon TheUnmute.com

ਪੰਜਾਬ ਰਾਜਪਾਲ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਚੁੱਕੇ ਸਵਾਲ, ਕੁਲਤਾਰ ਸਿੰਘ ਸੰਧਵਾ ਨੂੰ ਲਿਖਿਆ ਪੱਤਰ

Punjab Governor

ਚੰਡੀਗੜ੍ਹ, 19 ਜੂਨ 2023: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ (Punjab Governor) ਬਨਵਾਰੀਲਾਲ ਪੁਰੋਹਿਤ ਨੇ ਇਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਪੱਤਰ ਲਿਖਿਆ ਹੈ। ਇਸ ਵਿਚ ਰਾਜਪਾਲ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਸੈਸ਼ਨ ਬੁਲਾਉਣ ਦੀ ਕੋਈ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਇਜਲਾਸ ਵਿੱਚ ਕੋਈ ਵਿਸ਼ੇਸ਼ ਕੰਮ ਨਹੀਂ ਤਾਂ ਇਸ ਨੂੰ ਬੁਲਾਉਣ ਦੀ ਕੀ ਲੋੜ ਸੀ। ਇਸ ਦੇ ਨਾਲ ਹੀ ਉਨ੍ਹਾਂ ਸਪੀਕਰ ਤੋਂ ਇਸ ਸੈਸ਼ਨ ਦਾ ਵੇਰਵਾ ਵੀ ਮੰਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਵਾਲਾ ਹੈ। ਇਸ ਵਿੱਚ ਪੰਜਾਬ ਦੇ ਕਈ ਅਹਿਮ ਮੁੱਦੇ ਵਿਚਾਰੇ ਜਾਣਗੇ ਅਤੇ ਪ੍ਰਸਤਾਵ ਲਿਆਂਦਾ ਜਾਵੇਗਾ। ਸੀ.ਐਮ ਮਾਨ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੰਜਾਬ ਦੇ ਫੰਡਾਂ ਬਾਰੇ ਚਰਚਾ ਕਰਨਗੇ। ਇਸ ਦੇ ਨਾਲ ਹੀ ਸਿੱਖ ਗੁਰਦੁਆਰਾ ਐਕਟ ਵਿੱਚ ਇੱਕ ਨਵੀਂ ਧਾਰਾ ਜੋੜਨ ਦਾ ਪ੍ਰਸਤਾਵ ਵੀ ਲਿਆਂਦਾ ਜਾਵੇਗਾ।

Exit mobile version