ਚੰਡੀਗੜ੍ਹ, 26 ਜਨਵਰੀ 2023: ਕੌਮੀ ਇਨਸਾਫ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਮੋਹਾਲੀ (Mohali) ਵਿੱਚ ਰੋਸ਼ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਇਕੱਠੇ ਹੋ ਗਏ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਇਹ ਮਾਰਚ ਮੋਹਾਲੀ ਵਿੱਚ 18 ਕਿਲੋਮੀਟਰ ਤੱਕ ਕੱਢਿਆ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨਾਂ ਵਿੱਚ ਸਵਾਰ ਧਰਨਾਕਾਰੀਆਂ ਨੇ ਮਾਰਚ ਵਿੱਚ ਹਿੱਸਾ ਲਿਆ ਹੈ ।
ਜਨਵਰੀ 19, 2025 7:31 ਬਾਃ ਦੁਃ