ਚੰਡੀਗੜ੍ਹ 22 ਦਸੰਬਰ 2022: ਸੰਸਦ ਮੈਂਬਰ ਰਾਘਵ ਚੱਢਾ (MP Raghav Chadha) ਨੇ ਚੀਨ ‘ਚ ਕੋਰੋਨਾ (Corona) ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਸੰਸਦ ‘ਚ ਮੁਅੱਤਲੀ ਨੋਟਿਸ ਦਾਇਰ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਚੀਨ ਤੋਂ ਆਉਣ ਵਾਲੀਆਂ ਫਲਾਈਟਾਂ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਮੁਖੀ ਕੇਜਰੀਵਾਲ ਨੇ ਵੀ ਕੋਰੋਨਾ ਦੇ ਮਾਮਲਿਆਂ ‘ਤੇ ਐਮਰਜੈਂਸੀ ਮੀਟਿੰਗ ਬੁਲਾਈ ਹੈ।
ਰਾਘਵ ਚੱਢਾ ਨੇ ਚੀਨ ‘ਚ ਕੋਰੋਨਾ (Corona) ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਭਾਰਤ ਸਰਕਾਰ ਨੂੰ ਚੌਕਸ ਰਹਿਣ ਲਈ ਕਿਹਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੁਨੀਆ ਭਰ ‘ਚ 24 ਘੰਟਿਆਂ ‘ਚ ਕੋਰੋਨਾ ਦੇ 5.37 ਲੱਖ ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਚੀਨ ਤੋਂ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 1396 ਜਣਿਆਂ ਦੀ ਜਾਨ ਵੀ ਜਾ ਚੁੱਕੀ ਹੈ। ਓਮੀਕਰੋਨ ਦੇ ਸਬ-ਵੇਰੀਐਂਟ BF.7 ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ।