Raghav Chadha

ਰਾਘਵ ਚੱਢਾ ਨੇ ਸੰਸਦ ‘ਚ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ 22 ਦਸੰਬਰ 2022: ਸੰਸਦ ਵਿੱਚ ਅਕਸਰ ਚਰਚਾ ਵਿੱਚ ਰਹਿਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਵਾਰ ਫਿਰ ਪੰਜਾਬ ਨਾਲ ਜੁੜਿਆ ਇੱਕ ਹੋਰ ਮੁੱਦਾ ਚੁੱਕਿਆ ਹੈ। ਇਸ ਵਾਰ ਸੰਸਦ ਦੇ ਸਰਦ ਰੁੱਤ ਇਜਲਾਸ਼ ਵਿੱਚ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਨੂੰ ਵਿਰਾਸਤੀ ਸ਼ਹਿਰ (Heritage City) ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਨਾਲ ਕਰੋੜਾਂ ਲੋਕਾਂ ਦੀ ਆਸਥਾ ਜੁੜੀ ਹੋਈ ਹੈ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਵਿੱਤਰ ਧਰਤੀ ‘ਤੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਕੇਂਦਰ ਸਰਕਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਲਈ ਵਿਸ਼ੇਸ਼ ਫੰਡ ਮੁਹੱਈਆ ਕਰਵਾਉਣੇ ਚਾਹੀਦੇ ਹਨ।

Scroll to Top