June 28, 2024 3:49 pm
Raghav Chadha demands

ਫਿਰੋਜ਼ਪੁਰ ਰੈਲੀ ‘ਚ ਕੁਤਾਹੀ ਦੇ ਮਾਮਲੇ ਸੰਬੰਧੀ ਰਾਘਵ ਚੱਢਾ ਨੇ ਕੀਤੀ ਜਾਂਚ ਦੀ ਮੰਗ

ਚੰਡੀਗੜ੍ਹ 6 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ (Ferozepur rally) ‘ਚ ਕੁਤਾਹੀ ਦੇ ਮੁੱਦੇ ‘ਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ (AAP Punjab) ਸਰਕਾਰ ਦਾ ਘੇਰਾਓ ਕੀਤਾ ਹੈ। ‘ਆਪ’ ਪੰਜਾਬ (AAP Punjab) ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadha) ਨੇ ਲੋਕਾਂ ਨੂੰ ‘ਆਪ’ ਦੀ ਸਰਕਾਰ ਬਣਾਉਣ ਦੀ ਅਪੀਲ ਕਰਦੇ ਹੋਏ ਕਾਂਗਰਸ ਸਰਕਾਰ ਤੋਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਰਾਘਵ ਚੱਢਾ (Raghav Chadha) ਨੇ ਪੰਜਾਬ ਸਰਕਾਰ ‘ਤੇ ਹੋਰ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ ਅਤੇ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਸੂਬੇ ‘ਚ ਹਮੇਸ਼ਾ ਸ਼ਾਂਤੀ ਬਣੀ ਰਹੇਗੀ।