ਚੰਡੀਗੜ੍ਹ 04 ਅਗਸਤ 2022: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸੰਸਦ ‘ਚ ਸਸਪੈਨਸ਼ਨ ਆਫ ਬਿਜ਼ਨਸ ਨੋਟਿਸ ਦਿੰਦਿਆਂ ਨਸ਼ੇ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਹੈ | ਰਾਘਵ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੇ ਪੰਜਾਬ ਸਮੇਤ ਕਿ ਸੂਬਿਆਂ ਦੇ ਹਿੱਸਿਆਂ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਸਾਜ਼ਿਸ਼ ਦੇ ਮੁੱਦੇ ‘ਤੇ ਚਰਚਾ ਕਰਨ ਦੀ ਮੰਗ ਕੀਤੀ |