TheUnmute.com

ਰਾਘਵ ਚੱਢਾ ਨੇ ਬੇਅਦਬੀ ਮਾਮਲੇ ’ਤੇ ਚਰਚਾ ਸੰਬੰਧੀ ਰਾਜ ਸਭਾ ‘ਚ ਕੰਮ ਰੋਕੂ ਮਤੇ ਦਾ ਦਿੱਤਾ ਨੋਟਿਸ

ਚੰਡੀਗੜ੍ਹ 16 ਦਸੰਬਰ 2022: ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਰਾਜ ਸਭਾ ਵਿਚ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਮੁੱਦਾ ਚੁੱਕਿਆ | ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬੇਅਦਬੀ ਦੇ ਮਾਮਲੇ ’ਤੇ ਚਰਚਾ ਵਾਸਤੇ ਕੰਮ ਰੋਕੂ ਮਤੇ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਨੇ ਆਪਣੇ ਨੋਟਿਸ ਵਿਚ ਕਿਹਾ ਹੈ ਕਿ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨਾਲ ਪੰਜਾਬ ਦੇ ਲੋਕ ਕਾਫ਼ੀ ਚਿੰਤਤ ਹਨ।

“ਸਾਡੇ ਲਈ ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਡਾ ਕੁਝ ਨਹੀ, ਇਹ ਇੱਕ ਅਹਿਮ ਮੁੱਦਾ ਹੈ | ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਵਾਸਤੇ ਕਾਨੂੰਨ ਬਣਨਾ ਚਾਹੀਦਾ ਹੈ | ਉਹਨਾਂ ਕਿਹਾ ਕਿ ਬੇਅਦਬੀਆਂ ਨਾਲ ਭਾਵਨਾਵਾਂ ਭੜਕਾ ਕੇ ਆਪਸੀ ਸਾਂਝ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜੋ ਬਹੁਤ ਹੀ ਨਿੰਦਣਯੋਗ ਹਨ ਤੇ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ |

Exit mobile version