Site icon TheUnmute.com

ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਰਾਘਵ ਚੱਢਾ

Raghav Chadha

ਚੰਡੀਗੜ੍ਹ 24 ਜਨਵਰੀ 2022: ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਦੀ ਅਗਵਾਈ ‘ਚ ਪਾਰਟੀ ਦੇ ਵਫ਼ਦ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ (ਅੱਜ) ਸੋਮਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇ।ਰਾਘਵ ਚੱਢਾ (Raghav Chadha) ਨੇ ਕਿਹਾ ਕਿ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਲੈ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਦੇ ਹਲਕੇ ਚਮਕੌਰ ਸਾਹਿਬ ‘ਚ ਆਮ ਆਦਮੀ ਪਾਰਟੀ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ ਸੀ। ਰਾਘਵ ਚੱਢਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਗੱਲ ਨੂੰ ਕਬੂਲਿਆ ਗਿਆ ਸੀ ਕਿ ਮੁੱਖ ਮੰਤਰੀ ਚੰਨੀ ਗੈਰ ਕਾਨੂੰਨੀ ਰੇਤ ਮਾਫ਼ੀਆ ਚਲਾਉਂਦੇ ਹਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਗੈਰ ਕਾਨੂੰਨੀ ਮਾਈਨਿੰਗ ਦਾ ਪੈਸਾ ਕਾਂਗਰਸ ਹਾਈਕਮਾਨ ਤੱਕ ਵੀ ਜਾਂਦਾ ਹੈ ਅਤੇ ਈ. ਡੀ. ਦੀ ਛਾਪੇਮਾਰੀ ਤੋਂ ਬਾਅਦ ਵੀ ਮੁੱਖ ਮੰਤਰੀ ਚੰਨੀ ਨੂੰ ਹਟਾਇਆ ਨਹੀਂ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਤੋਂ ਉੱਪਰ ਨਹੀਂ ਹਨ ਅਤੇ ਕਾਨੂੰਨ ਸਭ ਲਈ ਬਰਾਬਰ ਹੈ।

Exit mobile version