July 7, 2024 10:04 pm
Raghav Chadha

ਰਾਘਵ ਚੱਢਾ ਨੇ ਰਾਜ ਸਭਾ ‘ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਮੁੱਦਾ ਚੁੱਕਿਆ

ਚੰਡੀਗੜ੍ਹ 9ਦਸੰਬਰ 2022: ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸ ਦੌਰਾਨ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਚੁੱਕਿਆ ਹੈ। ਇਸ ਦੌਰਾਨ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਰਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਰਧਾਲੂਆਂ ਤੋਂ ਵਸੂਲੀ ਜਾਣ ਵਾਲੀ $20 ਫੀਸ ਬੰਦ ਕੀਤੀ ਜਾਵੇ। ਇਸ ਤੋਂ ਇਲਾਵਾ ਪਾਸਪੋਰਟ ਦੇ ਬਿਨਾਂ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਨਾਲ ਹੀ ਔਨਲਾਈਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਉਪਰਾਲੇ ਕੀਤੇ ਜਾਣ।