July 7, 2024 1:46 pm
ਲਖੀਮਪੁਰ ਖੀਰੀ ਮਾਮਲਾ

ਲਖੀਮਪੁਰ ਮਾਮਲਾ : ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 13 ਅਕਤੂਬਰ 2021 : ਪਿਛਲੇ ਦਿਨੀਂ ਲਖੀਮਪੁਰ ਖੀਰੀ ਮਾਮਲੇ ਦੀ ਘਟਨਾ ਤੋਂ ਬਾਅਦ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਸੀ |

ਅਤੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕ ਪਾਰਟੀ ਵਫ਼ਦ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਗਈ |

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕ ਪਾਰਟੀ ਵਫ਼ਦ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।

ਇਸ ਬੈਠਕ ਦੌਰਾਨ ਸਾਰੇ ਆਗੂਆਂ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।

ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਇਲਾਵਾ, ਕਾਂਗਰਸ ਦੇ ਵਫ਼ਦ ਵਿੱਚ ਸੀਨੀਅਰ ਨੇਤਾ ਏਕੇ ਐਂਟਨੀ, ਗੁਲਾਮ ਨਬੀ ਆਜ਼ਾਦ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਵੀ ਸ਼ਾਮਲ ਸਨ।

ਲਖੀਮਪੁਰ ਖੀਰੀ ਮਾਮਲਾ ਨੂੰ ਲੈ ਕੇ ਕਾਂਗਰਸ ਲਗਾਤਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੀ ਹੈ।

ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਤੋਂ ਮੰਗ ਕੀਤੀ ਸੀ ਕਿ ਦੋਸ਼ੀ ਦੇ ਪਿਤਾ, ਜੋ ਗ੍ਰਹਿ ਰਾਜ ਮੰਤਰੀ ਹਨ, ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਦੀ ਮੌਜੂਦਗੀ ਵਿੱਚ ਨਿਰਪੱਖ ਜਾਂਚ ਸੰਭਵ ਨਹੀਂ ਹੈ।

ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਦੋ ਮੌਜੂਦਾ ਜੱਜਾਂ ਤੋਂ ਵੀ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਪ੍ਰਿਯੰਕਾ ਗਾਂਧੀ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਸਰਕਾਰ ਨਾਲ ਇਸ ਮਾਮਲੇ ‘ਤੇ ਚਰਚਾ ਕਰਨਗੇ।