ਚੰਡੀਗੜ੍ਹ 10 ਜਨਵਰੀ 2023: ਪੰਜਾਬ ਵਿਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ਮੱਥਾ ਟੇਕਣ ਲਈ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਹਨ, ਇੱਥੇ ਪਹੁੰਚਣ ’ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਔਜਲਾ ਅਤੇ ਕਈ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸਦੇ ਨਾਲ ਹੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋ ਗਏ ਹਨ।
ਜਨਵਰੀ 19, 2025 11:59 ਪੂਃ ਦੁਃ