Hacking

ਵਿਰੋਧੀ ਧਿਰ ਆਗੂਆਂ ਦੇ ਫੋਨ ਹੈਕਿੰਗ ਦੇ ਦਾਅਵੇ ਨੂੰ ਲੈ ਕੇ ਸਰਕਾਰ ‘ਤੇ ਵਰ੍ਹੇ ਰਾਹੁਲ ਗਾਂਧੀ

ਚੰਡੀਗੜ੍ਹ, 31 ਅਕਤੂਬਰ 2023: ਵਿਰੋਧੀ ਧਿਰ ਦੇ ਆਗੂਆਂ ਨੇ ਮੰਗਲਵਾਰ ਸਵੇਰੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਫੋਨ ‘ਤੇ ਸਰਕਾਰ ਦੁਆਰਾ ਸਪਾਂਸਰਡ ਹੈਕਿੰਗ (Hacking) ਨਾਲ ਸਬੰਧਤ ਚਿਤਾਵਨੀ ਸੰਦੇਸ਼ ਪ੍ਰਾਪਤ ਹੋਏ ਹਨ। ਇਸ ‘ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਈ ਆਗੂਆਂ ਨੂੰ ਅਜਿਹੇ ਸੰਦੇਸ਼ ਮਿਲੇ ਹਨ। ਇਨ੍ਹਾਂ ਵਿੱਚ ਕੇਸੀ ਵੇਣੂਗੋਪਾ, ਸੁਪ੍ਰਿਆ ਸ਼੍ਰੀਨੇਟ, ਪਵਨ ਖੇੜਾ ਸ਼ਾਮਲ ਹਨ। ਰਾਹੁਲ ਗਾਂਧੀ ਨੇ ਕਿਹਾ ਸਰਕਾਰ ਧਿਆਨ ਭਟਕਾਉਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਅਡਾਨੀ ਨੂੰ ਲੈ ਕੇ ਭਾਜਪਾ ਸਰਕਾਰ ਨੂੰ ਘੇਰਦੇ ਨਜ਼ਰ ਆਏ |

ਰਾਹੁਲ ਗਾਂਧੀ ਨੇ ਅੱਗੇ ਕਿਹਾ, “ਜਿੰਨਾ ਚਾਹੋ ਟੈਪਿੰਗ ਕਰ ਲਓ । ਮੈਨੂੰ ਕੋਈ ਪਰਵਾਹ ਨਹੀਂ। ਜੇਕਰ ਤੁਸੀਂ ਮੇਰਾ ਫ਼ੋਨ ਚਾਹੁੰਦੇ ਹੋ, ਤਾਂ ਮੈਂ ਤੁਹਾਨੂੰ ਆਪਣਾ ਫ਼ੋਨ ਦੇਵਾਂਗਾ। ਬਹੁਤ ਘੱਟ ਲੋਕ ਇਸ ਦੇ ਖ਼ਿਲਾਫ਼ ਲੜ ਰਹੇ ਹਨ। ਪਰ ਅਸੀਂ ਲੋਕ ਡਰਨ ਵਾਲੇ ਨਹੀਂ ਹਾਂ, ਅਸੀਂ ਲੜਾਂਗੇ ਅਤੇ ਅਸੀਂ ਪਿੱਛੇ ਨਹੀਂ ਹਟਾਂਗੇ।

ਕਈ ਵਿਰੋਧੀ ਧਿਰ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਫ਼ੋਨ ਨਿਰਮਾਤਾਵਾਂ ਦੁਆਰਾ ਉਨ੍ਹਾਂ ਦੇ ਮੋਬਾਈਲ ਫ਼ੋਨਾਂ ‘ਤੇ ਇੱਕ ਸੰਦੇਸ਼ ਭੇਜਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਫ਼ੋਨ ਹੈਕਰਾਂ ਦੁਆਰਾ ਹੈਕ (Hacking) ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਵਿੱਚ ਤ੍ਰਿਣਮੂਲ ਕਾਂਗਰਸ ਦੀ ਮਹੂਆ ਮੋਇਤਰਾ, ਸ਼ਿਵ ਸੈਨਾ (ਊਧਵ ਧੜੇ) ਦੀ ਆਗੂ ਪ੍ਰਿਅੰਕਾ ਚਤੁਰਵੇਦੀ, ਕਾਂਗਰਸ ਆਗੂ ਸ਼ਸ਼ੀ ਥਰੂਰ ਅਤੇ ਪਵਨ ਖੇੜਾ ਸ਼ਾਮਲ ਹਨ।

ਇਨ੍ਹਾਂ ਲੋਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਅਜਿਹੇ ਸੁਨੇਹੇ ਆਏ ਹਨ। ਏਆਈਐਮਆਈਐਮ ਦੇ ਅਸਦੁਦੀਨ ਓਵੈਸੀ ਨੇ ਵੀ ਬਾਅਦ ਵਿੱਚ ਅਜਿਹੇ ਦੋਸ਼ ਲਗਾ ਕੇ ਸਰਕਾਰ ‘ਤੇ ਲਾਏ ਹਨ |

Scroll to Top