ਚੰਡੀਗੜ੍ਹ, 23 ਮਾਰਚ 2023: ਰਾਹੁਲ ਗਾਂਧੀ (Rahul Gandhi)ਨੂੰ ਮੋਦੀ ਸਰਨੇਮ ਵਾਲੇ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੂਰਤ ਦੀ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ। ਰਾਹੁਲ ਗਾਂਧੀ ਖ਼ਿਲਾਫ਼ ਸਾਲ 2019 ‘ਚ ਮਾਣਹਾਨੀ ਦਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ‘ਮੋਦੀ’ ਸਰਨੇਮ ਨਾਲ ਸਬੰਧਤ ਬਿਆਨ ਨਾਲ ਜੁੜਿਆ ਹੋਇਆ ਹੈ।
ਰਾਹੁਲ ਗਾਂਧੀ ਨੇ ਕਥਿਤ ਤੌਰ ‘ਤੇ ਕਿਹਾ ਸੀ, “ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਉਂ ਹੈ?” ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ਵਿੱਚ ਇੱਕ ਜਨਤਕ ਮੀਟਿੰਗ ਦੌਰਾਨ ਇਹ ਬਿਆਨ ਦਿੱਤਾ ਸੀ। ਇਸ ਤੋਂ ਬਾਅਦ ਭਾਜਪਾ ਦੇ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ (Rahul Gandhi) ਦੇ ਵਕੀਲ ਕਿਰਿਟ ਪਾਨਵਾਲਾ ਨੇ ਦੱਸਿਆ ਕਿ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਐਚ.ਐਚ.ਵਰਮਾ ਦੀ ਅਦਾਲਤ ਨੇ ਪਿਛਲੇ ਹਫ਼ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਸਨ ਅਤੇ ਫ਼ੈਸਲਾ ਸੁਣਾਉਣ ਲਈ 23 ਮਾਰਚ ਦੀ ਤਾਰੀਖ਼ ਤੈਅ ਕੀਤੀ ਸੀ। ਗੁਜਰਾਤ ਕਾਂਗਰਸ ਦੇ ਬੁਲਾਰੇ ਮਨੀਸ਼ ਦੋਸ਼ੀ ਨੇ ਕਿਹਾ, ”ਰਾਹੁਲ ਗਾਂਧੀ ਆਪਣੇ ਖਿਲਾਫ ਦਾਇਰ ਮਾਣਹਾਨੀ ਦੇ ਮਾਮਲੇ ‘ਚ ਫੈਸਲਾ ਸੁਣਾਏ ਜਾਣ ਸਮੇਂ ਅਦਾਲਤ ‘ਚ ਮੌਜੂਦ ਰਹਿਣਗੇ। ਉਨ੍ਹਾਂ (ਰਾਹੁਲ) ਨੇ ਸਪੱਸ਼ਟ ਕੀਤਾ ਹੈ ਕਿ ਅਦਾਲਤ ਦਾ ਜੋ ਵੀ ਫੈਸਲਾ ਹੋਵੇਗਾ, ਉਹ ਉਸ ਦਾ ਸਨਮਾਨ ਕਰਨਗੇ। ਕਾਂਗਰਸ ਅਜਿਹੇ ਮਾਮਲਿਆਂ ਅੱਗੇ ਨਹੀਂ ਝੁਕੇਗੀ।