Site icon TheUnmute.com

ਮੋਦੀ ਸਰਨੇਮ ‘ਤੇ ਟਿੱਪਣੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ, ਕਿਹਾ- ਮੇਰਾ ਇਰਾਦਾ ਗਲਤ ਨਹੀਂ ਸੀ

Rahul Gandhi

ਚੰਡੀਗੜ੍ਹ, 23 ਮਾਰਚ 2023: ਰਾਹੁਲ ਗਾਂਧੀ (Rahul Gandhi)ਨੂੰ ਮੋਦੀ ਸਰਨੇਮ ਵਾਲੇ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੂਰਤ ਦੀ ਅਦਾਲਤ ਨੇ ਇਹ ਫੈਸਲਾ ਦਿੱਤਾ ਹੈ। ਰਾਹੁਲ ਗਾਂਧੀ ਖ਼ਿਲਾਫ਼ ਸਾਲ 2019 ‘ਚ ਮਾਣਹਾਨੀ ਦਾ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ | ਅਦਾਲਤ ਨੇ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਊਂ …’ ਦੇ ਬਿਆਨ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ।

ਇਸ ਫੈਸਲੇ ਦੇ 27 ਮਿੰਟ ਬਾਅਦ ਅਦਾਲਤ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਅਤੇ 15 ਹਜ਼ਾਰ ਜ਼ੁਰਮਾਨਾ ਵੀ ਲਗਾਇਆ ਹੈ। ਕੁਝ ਸਮੇਂ ਬਾਅਦ ਉਸੇ ਅਦਾਲਤ ਨੇ ਉਸ ਨੂੰ 30 ਦਿਨਾਂ ਲਈ ਜ਼ਮਾਨਤ ਵੀ ਦੇ ਦਿੱਤੀ। ਸੁਣਵਾਈ ਦੌਰਾਨ ਰਾਹੁਲ ਗਾਂਧੀ ਅਦਾਲਤ ‘ਚ ਮੌਜੂਦ ਰਹੇ।

ਰਾਹੁਲ ਗਾਂਧੀ ਨੇ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਦੇ ਵਕੀਲ ਮੁਤਾਬਕ, ‘ਰਾਹੁਲ ਨੇ ਕਿਹਾ ਕਿ ਬਿਆਨ ਦਿੰਦੇ ਸਮੇਂ ਮੇਰਾ ਇਰਾਦਾ ਗਲਤ ਨਹੀਂ ਸੀ। ਮੈਂ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਈ ਸੀ। ਦੂਜੇ ਪਾਸੇ ਵਿਧਾਇਕ ਅਤੇ ਪਟੀਸ਼ਨਰ ਪੂਰਨੇਸ਼ ਮੋਦੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅਦਾਲਤ ਦੇ ਬਾਹਰ ਭਾਰਤ ਮਾਤਾ ਦੀ ਜੈ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਏ।

ਜਿਕਰਯੋਗ ਹੈ ਕਿ ਰਾਹੁਲ (Rahul Gandhi) ਖ਼ਿਲਾਫ਼ ਪਿਛਲੇ 4 ਸਾਲਾਂ ਤੋਂ ਮਾਣਹਾਨੀ ਦਾ ਕੇਸ ਚੱਲ ਰਿਹਾ ਸੀ। ਅਦਾਲਤ ਨੇ 17 ਮਾਰਚ ਨੂੰ ਮਾਮਲੇ ‘ਚ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਰਾਹੁਲ ਨੂੰ ਦੋਸ਼ੀ ਠਹਿਰਾਉਂਦੇ ਹੋਏ ਜੱਜ ਨੇ ਪੁੱਛਿਆ ਕਿ ਕੀ ਉਹ ਕੁਝ ਕਹਿਣਾ ਚਾਹੁੰਦਾ ਹੈ। ਇਸ ‘ਤੇ ਰਾਹੁਲ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਦੇ ਖਿਲਾਫ ਬੋਲਦੇ ਰਹਿੰਦੇ ਹਨ, ਪਰ ਜਾਣਬੁੱਝ ਕੇ ਕੁਝ ਨਹੀਂ ਕਿਹਾ। ਰਾਹੁਲ ਨੇ ਜੋ ਕਿਹਾ ਸੀ, ਉਸ ਨਾਲ ਕਿਸੇ ਦਾ ਨੁਕਸਾਨ ਨਹੀਂ ਹੋਇਆ ਹੈ, ਇਸ ਲਈ ਘੱਟੋ-ਘੱਟ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਇਸਤਗਾਸਾ ਪੱਖ ਦੇ ਵਕੀਲ ਨੇ ਕਿਹਾ ਕਿ ਰਾਹੁਲ ਗਾਂਧੀ ਸੰਸਦ ਮੈਂਬਰ ਹਨ। ਜਿਹੜੇ ਲੋਕ ਕਾਨੂੰਨ ਬਣਾਉਂਦੇ ਹਨ, ਜੇਕਰ ਉਹ ਇਸ ਨੂੰ ਤੋੜਦੇ ਹਨ ਤਾਂ ਸਮਾਜ ਵਿੱਚ ਕੀ ਸੰਦੇਸ਼ ਜਾਵੇਗਾ, ਇਸ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਰਾਹੁਲ ਨੂੰ ਆਈਪੀਸੀ ਦੀ ਧਾਰਾ 400 ਅਤੇ 500 ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਇਸ ਵਿੱਚ 2 ਸਾਲ ਦੀ ਸਜ਼ਾ ਦੀ ਵਿਵਸਥਾ ਹੈ।

Exit mobile version