Site icon TheUnmute.com

ਅਗਨੀਪਥ ਯੋਜਨਾ ਵਰਗੇ ਸੰਵੇਦਨਸ਼ੀਲ ਮੁੱਦਿਆਂ ‘ਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਨੇ ਰਾਹੁਲ ਗਾਂਧੀ: ਰਾਜਨਾਥ ਸਿੰਘ

Rajnath Singh

ਚੰਡੀਗੜ੍ਹ, 29 ਜੁਲਾਈ 2024: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਰਾਹੁਲ ਗਾਂਧੀ ਦੇ ਦੋਸ਼ਾਂ ‘ਤੇ ਪਲਟਵਾਰ ਕੀਤਾ ਹੈ। ਰਾਜਨਾਥ ਸਿੰਘ ਨੇ ਆਪਣੇ ਬਿਆਨ ‘ਚ ਕਿਹਾ ਕਿ ਰਾਹੁਲ ਗਾਂਧੀ ਰਾਸ਼ਟਰੀ ਸੁਰੱਖਿਆ ਅਤੇ ਅਗਨੀਪਥ ਯੋਜਨਾ ਵਰਗੇ ਸੰਵੇਦਨਸ਼ੀਲ ਮੁੱਦਿਆਂ ਨੂੰ ਲੈ ਕੇ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਾਡੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ। ਇਹ ਸਾਡੀ ਰਾਸ਼ਟਰੀ ਸੁਰੱਖਿਆ ਦਾ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ।

ਰਾਹੁਲ ਗਾਂਧੀ ਦੀ ਟਿੱਪਣੀ ਤੋਂ ਤੁਰੰਤ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh)  ਨੇ ਲੋਕ ਸਭਾ ‘ਚ ਕਿਹਾ ਕਿ ਰਾਹੁਲ ਗਾਂਧੀ ਨੇ ਬਜਟ ਨੂੰ ਲੈ ਕੇ ਕਈ ਗਲਤ ਧਾਰਨਾਵਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ। ਦਰਅਸਲ, ਰਾਹੁਲ ਗਾਂਧੀ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਦਨ ਨੂੰ ਦੱਸਿਆ ਸੀ ਕਿ ਅਗਨੀਵੀਰ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਪਰ ਇਹ ਸਿਰਫ਼ ਇੱਕ ਬੀਮਾ ਭੁਗਤਾਨ ਸੀ, ਮੁਆਵਜ਼ਾ ਨਹੀਂ ਸੀ।

Exit mobile version