ਗੌਰਵ ਭਾਟੀਆ

ਮੋਹੱਬਤ ਦੀ ਦੁਕਾਨ ਨਹੀਂ, ਸਗੋਂ ਝੂਠ ਦਾ ਸ਼ੋਅਰੂਮ ਚਲਾ ਰਹੀ ਹੈ ਕਾਂਗਰਸ: ਗੌਰਵ ਭਾਟੀਆ

ਮਹਾਰਾਸ਼ਟਰ, 19 ਅਗਸਤ 2025: ਸੁਪਰੀਮ ਕੋਰਟ ਨੇ 2024 ਦੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਕਥਿਤ ਜਾਅਲੀ ਵੋਟਿੰਗ ਦੇ ਦੋਸ਼ਾਂ ‘ਤੇ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪਟੀਸ਼ਨ ‘ਚ ਕੋਈ ਠੋਸ ਸਬੂਤ ਨਹੀਂ ਹਨ ਅਤੇ ਇਹ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ।

ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਭਾਜਪਾ ਨੇ ਕਾਂਗਰਸ ‘ਤੇ ਸ਼ਬਦੀ ਹਮਲਾ ਬੋਲਿਆ ਹੈ। ਭਾਜਪਾ ਆਗੂ ਗੌਰਵ ਭਾਟੀਆ ਨੇ ਰਾਹੁਲ ਗਾਂਧੀ ਨੂੰ ਘੇਰਿਆ ਅਤੇ ਕਿਹਾ ਕਿ ਉਹ ਮੋਹੱਬਤ ਦੀ ਦੁਕਾਨ ਨਹੀਂ, ਸਗੋਂ ਝੂਠ ਦਾ ਸ਼ੋਅਰੂਮ ਚਲਾ ਰਹੇ ਹਨ।

ਗੌਰਵ ਭਾਟੀਆ ਨੇ ਰਾਹੁਲ ਗਾਂਧੀ ‘ਤੇ ਸੰਵਿਧਾਨਕ ਸੰਸਥਾਵਾਂ ਨੂੰ ਬਦਨਾਮ ਕਰਨ ਦਾ ਦੋਸ਼ ਵੀ ਲਗਾਇਆ। ਪਾਰਟੀ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਲਗਾਤਾਰ ਈਵੀਐਮ ਅਤੇ ਚੋਣ ਪ੍ਰਕਿਰਿਆ ‘ਤੇ ਝੂਠੇ ਦੋਸ਼ ਲਗਾਉਂਦੇ ਹਨ ਅਤੇ ਜਦੋਂ ਉਨ੍ਹਾਂ ਤੋਂ ਸਬੂਤ ਮੰਗੇ ਜਾਂਦੇ ਹਨ ਤਾਂ ਉਹ ਪਿੱਛੇ ਹਟ ਜਾਂਦੇ ਹਨ।

ਭਾਜਪਾ ਆਗੂ ਨੇ ਸੁਪਰੀਮ ਕੋਰਟ ਨੇ ਹਾਲ ਹੀ ‘ਚ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ‘ਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਜਾਅਲੀ ਵੋਟਿੰਗ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਪਹਿਲਾਂ ਵੀ, ਪਟੀਸ਼ਨਕਰਤਾ ਨੇ 95 ਸੀਟਾਂ ‘ਤੇ ਬੇਨਿਯਮੀਆਂ ਦਾ ਦਾਅਵਾ ਕੀਤਾ ਸੀ, ਜਿਸ ਨੂੰ ਅਦਾਲਤ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਭਾਜਪਾ ਨੇ ਕਿਹਾ ਕਿ ਜਨਤਾ ਸੱਚਾਈ ਅਤੇ ਤਾਕਤ ਨਾਲ ਖੜ੍ਹੀ ਹੈ, ਜਦੋਂ ਕਿ ਰਾਹੁਲ ਗਾਂਧੀ ਅਰਾਜਕਤਾ ਅਤੇ ਝੂਠ ਦਾ ਮਾਡਲ ਪੇਸ਼ ਕਰ ਰਹੇ ਹਨ।

ਪਾਰਟੀ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਖੁਦ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਜ਼ਮਾਨਤ ‘ਤੇ ਹਨ, ਇਸ ਲਈ ਉਨ੍ਹਾਂ ਨੂੰ ਸਰਕਾਰੀ ਸੰਸਥਾਵਾਂ ‘ਤੇ ਬੇਬੁਨਿਆਦ ਦੋਸ਼ ਨਹੀਂ ਲਗਾਉਣੇ ਚਾਹੀਦੇ। ਭਾਜਪਾ ਆਗੂ ਗੌਰਵ ਭਾਟੀਆ ਨੇ ਕਿਹਾ ਕਿ 40 ਘੰਟੇ ਝੂਠ ਫੈਲਾ ਕੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਚੋਣ ਕਮਿਸ਼ਨ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਏ ਗਏ। ਉਨ੍ਹਾਂ ਸਵਾਲ ਉਠਾਇਆ ਕਿ ਇਸ ਝੂਠ ਦੀ ਜ਼ਿੰਮੇਵਾਰੀ ਕੌਣ ਲਵੇਗਾ ਅਤੇ ਕੀ ਰਾਹੁਲ ਗਾਂਧੀ ਇਸ ਲਈ ਦੇਸ਼ ਤੋਂ ਮੁਆਫੀ ਮੰਗਣਗੇ।

Read More: ਡਰਾਫਟ ਸੂਚੀ ‘ਚੋਂ ਬਾਹਰ ਰੱਖੇ ਗਏ 65 ਲੱਖ ਵੋਟਰਾਂ ਦੀ ਸੂਚੀ ਜਾਰੀ, ਜਾਣੋ ਵੇਰਵਾ

Scroll to Top