July 4, 2024 9:36 pm
Rahul Gandhi

ਰਾਹੁਲ ਗਾਂਧੀ ਨੇ ਸ਼ਹੀਦ ਅਗਨੀਵੀਰ ਅਜੈ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 29 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾ ਵਿੱਚ ਸ਼ਹੀਦ ਅਗਨੀਵੀਰ ਅਜੈ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਸ਼ਹੀਦ ਦੇ ਮਾਤਾ-ਪਿਤਾ ਅਤੇ ਛੇ ਭੈਣਾਂ ਨਾਲ ਮੁਲਾਕਾਤ ਕਰਦਿਆਂ ਅਤੇ ਅਜੈ ਕੁਮਾਰ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਦੌਰਾਨ ਰਾਹੁਲ ਗਾਂਧੀ ਨੇ ਪਰਿਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਈ ਤਾਂ ਉਹ ਅਗਨੀਵੀਰ ਸਕੀਮ ਨੂੰ ਸਭ ਤੋਂ ਪਹਿਲਾਂ ਰੱਦ ਕਰਨਗੇ।