July 2, 2024 9:48 pm
Sidhu Moosewala

ਰਾਹੁਲ ਗਾਂਧੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਭੇਂਟ ਕੀਤੀ

ਚੰਡੀਗੜ੍ਹ, 29 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਮੁੜ ਪੰਜਾਬ ਦੌਰੇ ‘ਤੇ ਹਨ। ਲੁਧਿਆਣਾ ਦੇ ਦਾਖਾ ਦੀ ਦਾਣਾ ਮੰਡੀ ਵਿਖੇ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ (Sidhu Moosewala) ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਦੌਰਾਨ ਉਨ੍ਹਾਂ ਨਾਲ ਸਿੱਧੂ ਮੂਸੇਵਾਲੇ ਦੇ ਪਿਓ ਬਲਕੌਰ ਸਿੰਘ ਵੀ ਮੌਜੂਦ ਸਨ |

ਜਿਕਰਯੋਗ ਹੈ ਕਿ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਦੂਜੀ ਬਰਸੀ ਹੈ। ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਮੂਸੇਵਾਲਾ ਦੀ ਸਮਾਧ ‘ਤੇ ਸ਼ਰਧਾਂਜਲੀ ਭੇਂਟ ਕੀਤੀ |