ਹਰਿਆਣਾ, 14 ਅਕਤੂਬਰ 2025: ਕਾਂਗਰਸ ਆਗੂ ਰਾਹੁਲ ਗਾਂਧੀ ਆਈਏਐਸ ਅਧਿਕਾਰੀ ਅਮਨੀਤ ਪੀ. ਕੁਮਾਰ ਦੇ ਘਰ ਪਹੁੰਚੇ ਹਨ। ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਹੁੱਡਾ ਅਤੇ ਰਾਓ ਨਰਿੰਦਰ ਵੀ ਹਨ। ਪਰਿਵਾਰ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਸਿੱਧੇ ਹਵਾਈ ਅੱਡੇ ਜਾਣਗੇ। ਰਾਹੁਲ ਗਾਂਧੀ ਨੇ ਏਡੀਜੀਪੀ ਪੂਰਨ ਕੁਮਾਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।
ਦੂਜੇ ਪਾਸੇ ਹਰਿਆਣਾ ਦੇ ਡੀਜੀਪੀ ਨੂੰ ਬਦਲ ਦਿੱਤਾ ਗਿਆ ਹੈ। ਆਈਪੀਐਸ ਅਧਿਕਾਰੀ ਓਮ ਪ੍ਰਕਾਸ਼ ਸਿੰਘ ਨੂੰ ਨਵਾਂ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਓਮ ਪ੍ਰਕਾਸ਼ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਜੀਜਾ ਹਨ। ਇਸ ਤੋਂ ਪਹਿਲਾਂ, ਹਰਿਆਣਾ ਸਰਕਾਰ ਨੇ ਬੀਤੀ ਦੇਰ ਰਾਤ ਡੀਜੀਪੀ ਸ਼ਤਰੂਘਨ ਕਪੂਰ ਨੂੰ ਵਧਾਈ ਛੁੱਟੀ ‘ਤੇ ਭੇਜ ਦਿੱਤਾ ਸੀ।
ਰਾਹੁਲ ਗਾਂਧੀ ਦੀ ਪਰਿਵਾਰ ਨਾਲ ਮੁਲਾਕਾਤ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ‘ਤੇ ਦਬਾਅ ਪਾ ਸਕਦੀ ਹੈ। ਕਾਂਗਰਸ ਪਾਰਟੀ ਪਹਿਲਾਂ ਹੀ ਐਨਡੀਏ ਸਰਕਾਰ ਦੇ ਅਧੀਨ ਪੱਛੜੀਆਂ ਜਾਤੀਆਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਉਠਾ ਰਹੀ ਹੈ।
ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਪਤਨੀ ਆਈਏਐਸ ਅਧਿਕਾਰੀ ਅਮਨੀਤ ਪੀ. ਕੁਮਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਪਤੀ ਦਾ ਲੈਪਟਾਪ ਮੰਗਿਆ ਹੈ। ਪੁਲਿਸ ਦੇ ਮੁਤਾਬਕ ਆਈਪੀਐਸ ਅਧਿਕਾਰੀ ਦੀ ਮੌਤ ਦੀ ਚੱਲ ਰਹੀ ਜਾਂਚ ‘ਚ ਲੈਪਟਾਪ ਨੂੰ ਇੱਕ ਮਹੱਤਵਪੂਰਨ ਸਬੂਤ ਮੰਨਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਮੰਨਣਾ ਹੈ ਕਿ ਲੈਪਟਾਪ ‘ਚ ਕੀਮਤੀ ਜਾਣਕਾਰੀ ਹੋ ਸਕਦੀ ਹੈ |
Read More: Haryana: IPS ਵਾਈ. ਪੂਰਨ ਕੁਮਾਰ ਦੀ ਖੁ.ਦ.ਕੁ.ਸ਼ੀ ਦੀ ਫੋਟੋ ਆਈ ਸਾਹਮਣੇ, ਸੋਫੇ ‘ਤੇ ਪਈ ਮਿਲੀ ਲਾ.ਸ਼