July 7, 2024 4:14 pm
Amit Shah

ਰਾਹੁਲ ਗਾਂਧੀ ਆਪਣੇ ਪੁਰਖਿਆਂ ਤੋਂ ਸਿੱਖਣ, ਵਿਦੇਸ਼ ਜਾ ਕੇ ਦੇਸ਼ ਦੀ ਨਿੰਦਾ ਕਰਨੀ ਠੀਕ ਨਹੀਂ: ਅਮਿਤ ਸ਼ਾਹ

ਚੰਡੀਗੜ੍ਹ,10 ਜੂਨ 2023: ਕਾਂਗਰਸ ਨੇਤਾ ਰਾਹੁਲ ਗਾਂਧੀ ਹਾਲ ਹੀ ‘ਚ ਅਮਰੀਕਾ ਗਏ ਸਨ, ਜਿੱਥੇ ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਮੋਦੀ ਤਾਂ ਰੱਬ ਨੂੰ ਵੀ ਦੱਸ ਸਕਦੇ ਹਨ ਕਿ ਕੀ ਕਰਨਾ ਹੈ। ਇਸ ‘ਤੇ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਪਲਟਵਾਰ ਕਰਦਿਆਂ ਜਵਾਬ ਦਿੱਤਾ ਹੈ |

ਉਨ੍ਹਾਂ ਕਿਹਾ ਕਿ ਵਿਦੇਸ਼ ਜਾ ਕੇ ਆਪਣੇ ਦੇਸ਼ ਨੂੰ ਨੀਚਾ ਦਿਖਾਉਣਾ ਕਿਸੇ ਵੀ ਆਗੂ ਨੂੰ ਸ਼ੋਭਾ ਨਹੀਂ ਦਿੰਦਾ। ਰਾਹੁਲ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ । ਉਹ ਭਾਰਤ ਦਾ ਅਪਮਾਨ ਕਰਨ ਦਾ ਕੋਈ ਮੌਕਾ ਨਹੀਂ ਛੱਡਦਾ। ਉਹ ਹਰ ਵਿਦੇਸ਼ ਦੌਰੇ ਵਿੱਚ ਆਪਣੀਆਂ ਗਲਤੀਆਂ ਦੁਹਰਾਉਂਦਾ ਹੈ।

ਕੇਂਦਰੀ ਮੰਤਰੀ ਗੁਜਰਾਤ ਦੇ ਪਾਟਨ ਜ਼ਿਲ੍ਹੇ ਦੇ ਸਿੱਧੂਪੁਰ ਕਸਬੇ ਵਿੱਚ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਮੌਕੇ ‘ਤੇ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਰਾਹੁਲ ਗਾਂਧੀ ਵੱਲੋਂ ਆਪਣੇ ਹਾਲੀਆ ਅਮਰੀਕਾ ਦੌਰੇ ਦੌਰਾਨ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਰਾਹੁਲ ਨੂੰ ਆਪਣੇ ਪੁਰਖਿਆਂ ਤੋਂ ਸਿੱਖਣ ਦੀ ਸਲਾਹ ਦਿੱਤੀ।

ਅਮਿਤ ਸ਼ਾਹ (Amit Shah) ਨੇ ਕਿਹਾ ਕਿ ਕਿਸੇ ਵੀ ਦੇਸ਼ ਭਗਤ ਨੂੰ ਦੇਸ਼ ਦੀ ਰਾਜਨੀਤੀ ‘ਤੇ ਭਾਰਤ ਦੇ ਅੰਦਰ ਹੀ ਚਰਚਾ ਕਰਨੀ ਚਾਹੀਦੀ ਹੈ ਨਾ ਕਿ ਵਿਦੇਸ਼ ਜਾ ਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦੇ ਆਗੂ ਨੂੰ ਵਿਦੇਸ਼ ਜਾ ਕੇ ਦੇਸ਼ ਦੀ ਸਿਆਸਤ ‘ਤੇ ਚਰਚਾ ਕਰਨੀ ਅਤੇ ਦੇਸ਼ ਦੀ ਨਿੰਦਾ ਕਰਨੀ ਠੀਕ ਨਹੀਂ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਰਾਹੁਲ ਬਾਬਾ ਨੂੰ ਯਾਦ ਕਰਨ।