National Herald case

ਨੈਸ਼ਨਲ ਹੈਰਾਲਡ ਮਾਮਲੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਨੇ ਰਾਹੁਲ ਗਾਂਧੀ: ਨਲਿਨ ਕੋਹਲੀ

ਦਿੱਲੀ, 22 ਅਪ੍ਰੈਲ 2025: ਭਾਰਤੀ ਜਨਤਾ ਪਾਰਟੀ (BJP) ਦੇ ਬੁਲਾਰੇ ਨਲਿਨ ਕੋਹਲੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਦੇ ਚੋਣ ਕਮਿਸ਼ਨ ‘ਤੇ ਕੀਤੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ। ਨਲਿਨ ਕੋਹਲੀ ਨੇ ਰਾਹੁਲ ਗਾਂਧੀ ‘ਤੇ ਨੈਸ਼ਨਲ ਹੈਰਾਲਡ ਮਾਮਲੇ (National Herald case) ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।

ਭਾਜਪਾ ਬੁਲਾਰੇ ਨਲਿਨ ਕੋਹਲੀ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ‘ਚ ਗਾਂਧੀ ਪਰਿਵਾਰ ‘ਤੇ ਇਸ ਮੁੱਦੇ ‘ਤੇ ਚੁੱਪੀ ਧਾਰੀ ਰੱਖਣ ਦਾ ਦੋਸ਼ ਵੀ ਲਗਾਇਆ। ਕੋਹਲੀ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਨੈਸ਼ਨਲ ਹੈਰਾਲਡ ਮਾਮਲੇ ‘ਤੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ, ਜਦੋਂ ਕਿ ਦੂਜੇ ਪਾਸੇ (ਪੀ) ਚਿਦੰਬਰਮ ਵਰਗੇ ਸੀਨੀਅਰ ਕਾਂਗਰਸੀ ਆਗੂ ਬਚਾਅ ‘ਚ ਦਲੀਲਾਂ ਪੇਸ਼ ਕਰਨ ‘ਚ ਰੁੱਝੇ ਹੋਏ ਹਨ।

ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੀਆਂ ਚੋਣ ਕਮਿਸ਼ਨ, ਭਾਰਤ ‘ਚ ਲੋਕਤੰਤਰ ਅਤੇ ਚੋਣਾਂ ਦੇ ਸੰਚਾਲਨ ਬਾਰੇ ਟਿੱਪਣੀਆਂ ਸਾਬਤ ਕਰਦੀਆਂ ਹਨ ਕਿ ਕਾਂਗਰਸ ਦੇਸ਼ ਦੀਆਂ ਸੰਸਥਾਵਾਂ ‘ਤੇ ਹਮਲਾ ਕਰਕੇ ਨੈਸ਼ਨਲ ਹੈਰਾਲਡ ਮਾਮਲੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੋਹਲੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਰਿਕਾਰਡ ਬੇਦਾਗ਼ ਹੈ ਅਤੇ ਰਾਹੁਲ ਗਾਂਧੀ (Rahul Gandhi) ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਬਹੁਤ ਸਾਰੇ ਲੋਕਾਂ ਨੇ ਚੋਣਾਂ ਜਿੱਤੀਆਂ ਹਨ।

ਦੂਜੇ ਪਾਸੇ, ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੀ ਚੇਅਰਪਰਸਨ ਅਤੇ ਪਾਰਟੀ ਬੁਲਾਰਾ ਸੁਪ੍ਰੀਆ ਸ਼੍ਰੀਨੇਤ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇਸ਼ ਦੇ ਸਾਹਮਣੇ ਮੌਜੂਦ ਮਹੱਤਵਪੂਰਨ ਮੁੱਦਿਆਂ ਅਤੇ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਨੈਸ਼ਨਲ ਹੈਰਾਲਡ ਮਾਮਲੇ (National Herald case) ‘ਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੀ ਹੈ। ਕਾਂਗਰਸ ਆਗੂ ਨੇ ਕਿਹਾ, “ਕਾਂਗਰਸ ਦੇ ਹਾਲੀਆ ਇਤਿਹਾਸਕ ਗੁਜਰਾਤ ਸੈਸ਼ਨ ਤੋਂ ਘਬਰਾਏ ਹੋਏ ਮੋਦੀ-ਸ਼ਾਹ ਦੀ ਜੋੜੀ ਨੇ ਇੱਕ ਵਾਰ ਫਿਰ ਕਾਂਗਰਸ ਪਾਰਟੀ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਛੱਡ ਦਿੱਤਾ ਹੈ।”

Read More: ਰਾਹੁਲ ਗਾਂਧੀ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਲਿਖੀ ਚਿੱਠੀ

Scroll to Top