ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 7 ਜਨਵਰੀ 2022 : ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਸਾਡੀਆਂ ਸਰਹੱਦਾਂ ‘ਤੇ ਜੋ ਕੁਝ ਹੋ ਰਿਹਾ ਹੈ, ਉਹ ਰਾਸ਼ਟਰੀ ਸੁਰੱਖਿਆ ਦੀ ਵੱਡੀ ਕਮੀ ਹੈ। ਕੀ ਪ੍ਰਧਾਨ ਮੰਤਰੀ ਕਦੇ ਇਸ ਬਾਰੇ ਗੱਲ ਕਰਨਗੇ?

ਰਾਹੁਲ ਗਾਂਧੀ ਨੇ ਕਿਉਂ ਕੀਤਾ ਅਜਿਹਾ ਟਵੀਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਵੀ ਪੁੱਜ ਗਿਆ ਹੈ। ਦੂਜੇ ਪਾਸੇ ਪੰਜਾਬ ਦੀ ਚੰਨੀ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਵੀ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਸੀਜੇਆਈ ਐਨਵੀ ਰਮਨਾ ਦੀ ਬੈਂਚ ਅੱਗੇ ਉਠਾਇਆ ਗਿਆ ਹੈ ਅਤੇ ਇਸ ਦੀ ਜਾਂਚ ਦੀ ਮੰਗ ਕੀਤੀ ਗਈ ।

ਜਦੋਂ ਸੀਜੇਆਈ ਨੇ ਪੁੱਛਿਆ ਤਾਂ ਤੁਸੀਂ ਸਾਡੇ ਤੋਂ ਕੀ ਉਮੀਦ ਕਰ ਰਹੇ ਹੋ? ਉਦੋਂ ਪਟੀਸ਼ਨਰ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।

ਕਿਰਪਾ ਕਰਕੇ ਅੱਜ ਹੀ ਆਰਡਰ ਪਾਸ ਕਰਨ ਬਾਰੇ ਵਿਚਾਰ ਕਰੋ। ਪਟੀਸ਼ਨ ਵਿੱਚ ਐਡਵੋਕੇਟ ਮਨਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਢੁਕਵੇਂ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਪੰਜਾਬ ਦੇ ਫਿਰੋਜ਼ਪੁਰ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਸਾਲ ਬਾਅਦ ਰੈਲੀ ਕਰਨੀ ਸੀ |

ਇੱਥੇ ਪ੍ਰਧਾਨ ਮੰਤਰੀ 42 ਹਜ਼ਾਰ ਕਰੋੜ ਤੋਂ ਵੱਧ ਦੀਆਂ ਯੋਜਨਾਵਾਂ ਦਾ ਐਲਾਨ ਕਰਨ ਵਾਲੇ ਸਨ। ਪਰ ਸੁਰੱਖਿਆ ਦੀ ਢਿੱਲ ਕਾਰਨ ਰੈਲੀ ਰੱਦ ਕਰਨੀ ਪਈ।

Scroll to Top