Rahul Gandhi visit Punjab

ਰਾਹੁਲ ਗਾਂਧੀ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਲੋਕਾਂ ਨਾਲ ਕੀਤੀ ਮੁਲਾਕਾਤ

ਪੰਜਾਬ, 15 ਸਤੰਬਰ 2025: ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ। ਉਹ ਸਵੇਰੇ 9.30 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਇਸ ਤੋਂ ਬਾਅਦ ਉਹ ਘੋਨੇਵਾਲ ਪਿੰਡ ਲਈ ਰਵਾਨਾ ਹੋ ਗਏ। ਇੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡੁੱਬੀਆਂ ਫਸਲਾਂ ਅਤੇ ਟੁੱਟੇ ਹੋਏ ਘਰ ਦੇਖੇ। ਇੱਥੇ ਉਨ੍ਹਾਂ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਵੀ ਮੱਥਾ ਟੇਕਿਆ।

ਇਸ ਤੋਂ ਬਾਅਦ ਰਾਹੁਲ ਗਾਂਧੀ ਗੁਰਦਾਸਪੁਰ ਦੇ ਗੁਰਚੱਕ ਪਿੰਡ ਪਹੁੰਚੇ। ਇੱਥੇ ਉਹ ਉਸ ਜਗ੍ਹਾ ‘ਤੇ ਪਹੁੰਚੇ ਜਿੱਥੇ ਬੰਨ੍ਹ ਟੁੱਟਣ ਕਾਰਨ ਖੇਤ ਅਤੇ ਘਰ ਡੁੱਬ ਗਏ ਸਨ। ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਟਰੈਕਟਰ ‘ਤੇ ਸਵਾਰ ਹੋ ਕੇ ਅੱਧਾ ਕਿਲੋਮੀਟਰ ਦੂਰ ਖੜ੍ਹੀ ਆਪਣੀ ਕਾਰ ‘ਤੇ ਪਹੁੰਚੇ।

ਇਸ ਦੌਰਾਨ ਰਾਹੁਲ ਗਾਂਧੀ ਨੇ ਦੀਨਾਨਗਰ ‘ਚ ਹੜ੍ਹ ਪੀੜਤਾਂ ਨੂੰ ਮਿਲ ਰਹੇ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਰਾਹੁਲ ਗਾਂਧੀ ਦੇ ਨਾਲ ਮੌਜੂਦ ਹਨ।

ਰਾਹੁਲ ਗਾਂਧੀ ਗੁਰਦਾਸਪੁਰ ਦੇ ਦੀਨਾਨਗਰ ਦੇ ਪਿੰਡ ਮਕੋਡਾ ਪੱਤਣ ਪਹੁੰਚੇ। ਇੱਥੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ। ਰਾਹੁਲ ਗਾਂਧੀ ਨੂੰ ਮਿਲੇ ਕਿਸਾਨ ਹਰਜਿੰਦਰ ਨੇ ਕਿਹਾ ਕਿ ਰਾਹੁਲ ਨੇ ਰਾਵੀ ਨਦੀ ‘ਤੇ ਬੰਨ੍ਹ ਬਣਾਉਣ ਦਾ ਭਰੋਸਾ ਦਿੱਤਾ ਹੈ। ਰਾਹੁਲ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਕੇਂਦਰ ‘ਚ ਵੀ ਉਠਾਉਣਗੇ। ਹਰਜਿੰਦਰ ਨੇ ਕਿਹਾ ਕਿ ਸਾਡੀ ਜ਼ਮੀਨ ਦਰਿਆ ‘ਚ ਵਹਿ ਗਈ ਹੈ। ਇਸ ਤੋਂ ਪਹਿਲਾਂ ਕੋਈ ਵੀ ਮੰਤਰੀ ਜਾਂ ਵਿਧਾਇਕ ਸਾਨੂੰ ਮਿਲਣ ਨਹੀਂ ਆਇਆ।

Read More: ਪੰਜਾਬ ਸਰਕਾਰ ਨੇ 50 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ: ਹਰਦੀਪ ਸਿੰਘ ਮੁੰਡੀਆਂ

Scroll to Top