June 30, 2024 2:06 am
Rahul Gandhi

ਰਾਹੁਲ ਗਾਂਧੀ ਨੇ ਕੇਸਰੀ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ 10 ਜਨਵਰੀ 2023: ਪੰਜਾਬ ਵਿਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਸੁੰਦਰ ਕੇਸਰੀ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ | ਇਸ ਦੌਰਾਨ ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਹਰਪ੍ਰਤਾਪ ਸਿੰਘ ਅਜਨਾਲਾ, ਸੁਨੀਲ ਦੱਤੀ ਅਤੇ ਭਗਵੰਤ ਪਾਲ ਸਿੰਘ ਸਕੱਤਰ ਸਮੇਤ ਹੋਰ ਆਗੂ ਮੌਜਦੂ ਰਹੇ ।

rahul gandhi