ਚੰਡੀਗੜ੍ਹ 05 ਅਗਸਤ 2022: ਕਾਂਗਰਸ ਵਲੋਂ ਅੱਜ ਮਹਿੰਗਾਈ ਤੇ ਬੇਰੁਜਗਾਰੀ ਖਿਲਾਫ ਅੱਜ ਦੇਸ਼ ਭਰ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਨੇ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਰਾਹੁਲ ਗਾਂਧੀ (Rahul Gandhi) ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸਦੇ ਨਾਲ ਹੀ ਕਾਂਗਰਸ ਦੇ ਕਾਫਲੇ ਨੂੰ ਵਿਜੇ ਚੌਂਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।
ਇਸਦੇ ਨਾਲ ਹੀ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਦਿਗਵਿਜੇ ਸਿੰਘ ਤੇ ਗੌਰਵ ਗੋਗੋਈ ਸਮੇਤ ਸਾਰੇ ਸੰਸਦ ਮੈਂਬਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਤੇ ਬੱਸ ‘ਚ ਬਿਠਾਇਆ ਲਿਆ ਗਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਤੁਸੀਂ ਸਾਰੇ ਦੇਖ ਰਹੇ ਹੋ ਕਿ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਇਹ ਲੋਕ ਮਹਿੰਗਾਈ ‘ਤੇ ਪ੍ਰਦਰਸ਼ਨ ਨਹੀਂ ਕਰਨ ਦੇ ਰਹੇ।