ਚੰਡੀਗੜ੍ਹ, 25 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦਾ ਮਾਹੌਲ ਸਰਗਰਮ ਹੈ, ਇਸਦੇ ਨਾਲ ਹੀ 1 ਜੂਨ ਨੂੰ ਪੰਜਾਬ ‘ਚ ਵੋਟਾਂ ਪੈਣਗੀਆਂ | ਪੀ.ਐੱਮ ਮੋਦੀ ਤੋਂ ਬਾਅਦ ਹੁਣ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਪੰਜਾਬ ‘ਚ ਰੈਲੀਆਂ ਕਰਨਗੇ | ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ।
ਦਿੱਲੀ— ਹਰਿਆਣਾ ਸਮੇਤ ਦੇਸ਼ ‘ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਆਗੂਆਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਯਾਤਰਾ ਬੀਤੇ ਸ਼ੁੱਕਰਵਾਰ ਨੂੰ ਖਤਮ ਹੋ ਰਹੀ ਹੈ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ।
ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ (Rahul Gandhi) ਪਾਰਟੀ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਮੀਰਾਂਕੋਟ ਵਿੱਚ ਉਨ੍ਹਾਂ ਲਈ ਪੰਡਾਲ ਸਜਾਇਆ ਗਿਆ ਹੈ। ਇੱਥੇ ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਵੀ.ਵੀ.ਆਈ.ਪੀ. ਮੂਵਮੈਂਟ ਕਾਰਨ ਪੁਲਿਸ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। 1000 ਤੋਂ ਵੱਧ ਪੁਲਿਸ ਬਲ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।