July 4, 2024 5:19 pm
Rahul Gandhi

ਰਾਹੁਲ ਗਾਂਧੀ ਦੀ ਅੱਜ ਪੰਜਾਬ ‘ਚ ਤਿੰਨ ਰੈਲੀਆਂ, ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ, 29 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਅੱਜ ਮੁੜ ਪੰਜਾਬ ਦੌਰੇ ‘ਤੇ ਹਨ। ਇੱਥੇ ਰਾਹੁਲ 3 ਰੈਲੀਆਂ ਨੂੰ ਸੰਬੋਧਨ ਕਰਨਗੇ। ਸਭ ਤੋਂ ਪਹਿਲਾਂ ਰਾਹੁਲ ਗਾਂਧੀ ਲੁਧਿਆਣਾ ਦੀ ਦਾਣਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਰਾਹੁਲ ਗਾਂਧੀ ਸੂਬਾ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ।

ਪਾਰਟੀ ਨੇ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਰੈਲੀ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ | ਲੁਧਿਆਣਾ ਤੋਂ ਰੈਲੀ ਕਰਨ ਤੋਂ ਬਾਅਦ ਰਾਹੁਲ (Rahul Gandhi) ਫਰੀਦਕੋਟ ਲੋਕ ਸਭਾ ਹਲਕੇ ਦੀ ਕਾਂਗਰਸ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।