Rahul Gandhi

GST: ਰਾਹੁਲ ਗਾਂਧੀ ਦਾ ਦਾਅਵਾ, “ਨਵਾਂ ਟੈਕਸ ਸਲੈਬ ਲਾਗੂ ਕਰਨ ਦੀ ਤਿਆਰੀ ‘ਚ ਕੇਂਦਰ ਸਰਕਾਰ

ਚੰਡੀਗੜ੍ਹ, 07 ਦਸੰਬਰ 2024: ਵਿਰੋਧੀ ਧਿਰ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਕੇਂਦਰ ਸਰਕਾਰ ਦੀ ਟੈਕਸ ਨੀਤੀ ‘ਤੇ ਵੱਡੇ ਸਵਾਲ ਚੁੱਕੇ ਹਨ। ਰਾਹੁਲ ਗਾਂਧੀ ਨੇ ਐਕਸ ‘ਤੇ ਪੋਸਟ ਸਾਂਝੀ ਕਰਕੇ ਦਾਅਵਾ ਕੀਤਾ ਹੈ ਕਿ ਜੀਐਸਟੀ ਤੋਂ ਲਗਾਤਾਰ ਵੱਧ ਰਹੀ ਕੁਲੈਕਸ਼ਨ ਦੇ ਵਿਚਕਾਰ ਕੇਂਦਰ ਸਰਕਾਰ ਇੱਕ ਨਵਾਂ ਟੈਕਸ ਸਲੈਬ (New Tax Slab) ਲਾਗੂ ਕਰਨ ਜਾ ਰਹੀ ਹੈ।

ਰਾਹੁਲ ਗਾਂਧੀ ਹੈ ਦਾਅਵਾ ਕੀਤਾ ਹੈ ਕਿ ਜਨਤਾ ਨੂੰ ਲੋੜੀਂਦੀਆਂ ਚੀਜ਼ਾਂ ‘ਤੇ ਜੀਐਸਟੀ ਵਧਾਉਣ ਦੀ ਯੋਜਨਾ ਹੈ। ਉਨ੍ਹਾਂ ਕੇਂਦਰ ਸਰਕਾਰ ‘ਤੇ ਦੋਸ਼ ਲਗਾਇਆ ਕਿ ਸਰਮਾਏਦਾਰਾਂ ਨੂੰ ਖੁੱਲ੍ਹੀ ਸ਼ਹਿ ਦਿੱਤੀ ਜਾ ਰਹੀ ਹੈ, ਜਦਕਿ ਆਮ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ।

ਰਾਹੁਲ ਗਾਂਧੀ (Rahul Gandhi) ਨੇ ਜੀਐਸਟੀ (GST)  ਨੂੰ ਗੱਬਰ ਸਿੰਘ ਟੈਕਸ ਕਿਹਾ ਹੈ। ਉਨ੍ਹਾਂ ਕਿਹਾ ਕਿ ਅਰਬਪਤੀਆਂ ਦੇ ਕਰਜ਼ੇ ਮੁਆਫ਼ ਕਰਨ ਲਈ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀ ਮਿਹਨਤ ਦੀ ਕਮਾਈ ਲੁੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਇਸ ਬੇਇਨਸਾਫ਼ੀ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਟੈਕਸਾਂ ਦੇ ਬੋਝ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਾਂਗੇ ਅਤੇ ਇਸ ਲੁੱਟ ਨੂੰ ਰੋਕਣ ਲਈ ਸਰਕਾਰ ‘ਤੇ ਦਬਾਅ ਬਣਾਵਾਂਗੇ।

ਇਸ ਤੋਂ ਪਹਿਲਾਂ 1 ਦਸੰਬਰ ਨੂੰ ਵੀ ਰਾਹੁਲ ਨੇ ਜੀਡੀਪੀ ਵਾਧੇ ਨੂੰ ਲੈ ਕੇ ਕੇਂਦਰ ਨੂੰ ਘੇਰਿਆ ਸੀ। ਉਨ੍ਹਾਂ ਕਿਹਾ ਸੀ ਕਿ ਭਾਰਤ ਦੀ ਜੀਡੀਪੀ ਵਿਕਾਸ ਦਰ ਦੋ ਸਾਲਾਂ ‘ਚ ਸਭ ਤੋਂ ਘੱਟ 5.4% ‘ਤੇ ਆ ਗਈ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਭਾਰਤੀ ਅਰਥਵਿਵਸਥਾ ਉਦੋਂ ਤੱਕ ਤਰੱਕੀ ਨਹੀਂ ਕਰ ਸਕਦੀ ਜਦੋਂ ਤੱਕ ਸਿਰਫ ਕੁਝ ਅਰਬਪਤੀਆਂ ਨੂੰ ਇਸ ਦਾ ਲਾਭ ਮਿਲ ਰਿਹਾ ਹੈ।

Scroll to Top