ਚੰਡੀਗੜ੍ਹ, 30 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਅੱਜ ਦੂਜੇ ਦਿਨ ਵੀ ਪੰਜਾਬ ‘ਚ ਚੋਣ ਰੈਲੀਆਂ ਕਰਨਗੇ | ਇਸ ਦੌਰਾਨ ਉਹ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਖਟਕੜ ਕਲਾਂ ਵਿਖੇ ਸੰਵਿਧਾਨ ਬਚਾਓ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ‘ਚ ਰਾਹੁਲ ਗਾਂਧੀ ਦੀ ਇਹ ਆਖਰੀ ਚੋਣ ਰੈਲੀ ਹੋਵੇਗੀ। ਇਸ ਮੌਕੇ ਪਾਰਟੀ ਦੀ ਸੀਨੀਅਰ ਕਾਰਜਕਾਰਨੀ ਦੇ ਮੈਂਬਰ ਵੀ ਮੌਜੂਦ ਰਹਿਣਗੇ। ਸੀਨੀਅਰ ਕਾਂਗਰਸੀ ਆਗੂ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ।
ਖਟਕੜ ਕਲਾਂ ਵਿੱਚ ਰਾਹੁਲ ਗਾਂਧੀ (Rahul Gandhi) ਦੀ ਇਹ ਰੈਲੀ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਨੇੜੇ ਹੋਵੇਗੀ। ਰੈਲੀ ਦਾ ਸਮਾਂ ਦੁਪਹਿਰ 3 ਵਜੇ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਹੁਲ ਗਾਂਧੀ ਵੱਲੋਂ ਲੁਧਿਆਣਾ ਅਤੇ ਪਟਿਆਲਾ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ ਸੀ।