Tamil Nadu

ਤਾਮਿਲਨਾਡੂ ‘ਚ ਚੋਣ ਅਧਿਕਾਰੀਆਂ ਵੱਲੋਂ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ

ਚੰਡੀਗੜ੍ਹ, 15 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਜਪਾ ਅਤੇ ਕਾਂਗਰਸ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਜਿੱਥੇ ਕਾਂਗਰਸ ਭਾਜਪਾ ਦੇ ਚੋਣ ਮਨੋਰਥ ਪੱਤਰ ਅਤੇ ਪੁਰਾਣੇ ਵਾਅਦਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ, ਉੱਥੇ ਹੀ ਭਾਜਪਾ ਵੀ ਕਾਂਗਰਸ ‘ਤੇ ਲਗਾਤਾਰ ਹਮਲੇ ਕਰ ਰਹੀ ਹੈ। ਇਸ ਦੌਰਾਨ ਚੋਣ ਕਮਿਸ਼ਨ ਵੀ ਇਸ ਵਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਿਹਾ ਹੈ |ਤਾਮਿਲਨਾਡੂ (Tamil Nadu) ‘ਚ ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ ਹੈ |

ਇਸ ਚੋਣ ਵਿੱਚ ਕਮਿਸ਼ਨ ਨੇ ਆਪਣੇ 75 ਸਾਲਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਨਕਦੀ ਜ਼ਬਤ ਕੀਤੀ ਹੈ ਅਤੇ ਜਾਂਚ ਵਿੱਚ ਕਿਸੇ ਵੀ ਵੱਡੇ ਆਗੂ ਨੂੰ ਨਹੀਂ ਬਖਸ਼ ਰਿਹਾ। ਅਜਿਹਾ ਹੀ ਇੱਕ ਦ੍ਰਿਸ਼ ਉਦੋਂ ਸਾਹਮਣੇ ਆਇਆ ਜਦੋਂ ਕਾਂਗਰਸ ਆਗੂ ਰਾਹੁਲ ਗਾਂਧੀ ਤਾਮਿਲਨਾਡੂ ਦੇ ਨੀਲਗਿਰੀ ਪਹੁੰਚੇ।

ਇਸ ਦੌਰਾਨ ਰਾਹੁਲ ਗਾਂਧੀ ਅਜੇ ਆਪਣੇ ਹੈਲੀਕਾਪਟਰ ‘ਚ ਨੀਲਗਿਰੀ (Tamil Nadu) ਪਹੁੰਚੇ ਹੀ ਸਨ ਕਿ ਚੋਣ ਕਮਿਸ਼ਨ ਦੇ ਫਲਾਇੰਗ ਸਕੁਐਡ ਦੇ ਅਧਿਕਾਰੀ ਉਥੇ ਪਹੁੰਚ ਗਏ ਅਤੇ ਹੈਲੀਕਾਪਟਰ ਦੀ ਜਾਂਚ ਸ਼ੁਰੂ ਕਰ ਦਿੱਤੀ।

ਰਾਹੁਲ ਗਾਂਧੀ ਜਦੋਂ ਚੋਣ ਪ੍ਰਚਾਰ ਲਈ ਕੇਰਲ ਦੇ ਵਾਇਨਾਡ ਲਈ ਰਵਾਨਾ ਹੋਣ ਵਾਲੇ ਸਨ ਤਾਂ ਚੋਣ ਅਧਿਕਾਰੀਆਂ ਨੇ ਉਨ੍ਹਾਂ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ। ਹਾਲਾਂਕਿ ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਕੁਝ ਵੀ ਬਰਾਮਦ ਨਹੀਂ ਹੋਇਆ।

Scroll to Top