Rahul Gandhi

ਮਾਣਹਾਨੀ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਵਿਰੁੱਧ ਰਾਹੁਲ ਗਾਂਧੀ ਦੀ ਪਟੀਸ਼ਨ ਖਾਰਜ

ਚੰਡੀਗੜ੍ਹ, 20 ਅਪ੍ਰੈਲ 2023: ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ (Rahul Gandhi) ਨੂੰ ਸੂਰਤ ਸੈਸ਼ਨ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ, ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਿਕਰਯੋਗ ਹੈ ਕਿ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਟਿੱਪਣੀ ਲਈ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ ਅਤੇ ਉਨ੍ਹਾਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਕਾਰਨ ਰਾਹੁਲ ਗਾਂਧੀ ਸੰਸਦ ਦੀ ਮੈਂਬਰਸ਼ਿਪ ਗੁਆ ਬੈਠੇ ਹਨ । ਹੁਣ ਰਾਹੁਲ ਗਾਂਧੀ ਨੂੰ ਸੈਸ਼ਨ ਕੋਰਟ ਤੋਂ ਵੀ ਨਿਰਾਸ਼ਾ ਹੀ ਹੱਥ ਲੱਗੀ ਹੈ। ਰਾਹੁਲ ਗਾਂਧੀ ਹੁਣ ਰਾਹਤ ਲਈ ਹਾਈਕੋਰਟ ਪਹੁੰਚ ਸਕਦੇ ਹਨ।

ਜਾਣੋ ਪੂਰਾ ਮਾਮਲਾ

ਦਰਅਸਲ, 23 ਮਾਰਚ ਨੂੰ ਸੂਰਤ ਦੀ ਸੀਜੇਐਮ ਅਦਾਲਤ ਨੇ 2019 ਵਿੱਚ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ ਵਿੱਚ ਧਾਰਾ 504 ਦੇ ਤਹਿਤ ਰਾਹੁਲ (Rahul Gandhi) ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਅਦਾਲਤ ਨੇ ਫੈਸਲੇ ਨੂੰ ਲਾਗੂ ਕਰਨ ਲਈ 30 ਦਿਨਾਂ ਦਾ ਸਮਾਂ ਵੀ ਦਿੱਤਾ ਸੀ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਰਨਾਟਕ ਦੇ ਕੋਲਾਰ ਵਿੱਚ ਇੱਕ ਰੈਲੀ ਵਿੱਚ ਰਾਹੁਲ ਗਾਂਧੀ ਨੇ ਕਿਹਾ ਸੀ, ‘ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਵੇਂ ਹੈ?’ ਇਸ ਨੂੰ ਲੈ ਕੇ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਰਾਹੁਲ ਗਾਂਧੀ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

Scroll to Top