NIA

ਐੱਨ.ਆਈ.ਏ ਵੱਲੋਂ ਪੰਜਾਬ ਸਮੇਤ ਹਰਿਆਣਾ ਦੀਆਂ ਕਈ ਥਾਂਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 06 ਜੂਨ 2023: ਦੇਸ਼ ਦੀ ਕੌਮੀ ਜਾਂਚ ਏਜੰਸੀ (NIA) ਵੱਲੋਂ ਬੁੱਧਵਾਰ ਤੜਕੇ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਨ.ਆਈ.ਏ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਈ ਫੰਡ ਇਕੱਠਾ ਕਰਨ ਅਤੇ ਸਰਹੱਦ ਪਾਰ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫ਼ੋਟਕਾਂ ਦੀ ਤਸਕਰੀ ਕਰਨ ਲਈ ਰਚੀ ਗਈ ਅਪਰਾਧਿਕ ਸਾਜ਼ਿਸ਼ ਦੇ ਸੰਬੰਧ ਵਿਚ ਪੰਜਾਬ ਅਤੇ ਹਰਿਆਣਾ ਦੀਆਂ 10 ਥਾਂ ’ਤੇ ਛਾਪੇਮਾਰੀ ਕੀਤੀ ਗਈ।

ਐੱਨ.ਆਈ.ਏ (NIA) ਦੀ ਟੀਮ ਨੇ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਬਾਈਪਾਸ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਦੇ ਘਰ ਛਾਪਾ ਮਾਰਿਆ। ਉਕਤ ਵਿਅਕਤੀ ਤੋਂ ਟੀਮ ਮੈਂਬਰਾਂ ਵੱਲੋਂ ਪੁੱਛਗਿੱਛ ਕੀਤੀ ਗਈ ਹੈ । ਇਸ ਸਮੇਂ ਐਨ.ਆਈ.ਏ. ਟੀਮ ਵੱਲੋਂ ਇਸ ਛਾਪੇਮਾਰੀ ਸਬੰਧੀ ਕੋਈ ਵੀ ਜਾਣਕਾਰੀ ਕਿਸੇ ਨਾਲ ਸਾਂਝੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐਨ.ਆਈ.ਏ. ਕਿ ਇਹ ਛਾਪੇਮਾਰੀ ਸਵੇਰੇ 6 ਵਜੇ ਤੋਂ ਚੱਲ ਰਹੀ ਹੈ | ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਐੱਨ.ਆਈ.ਏ ਦੇਸ਼ ਵਿਰੋਧੀ ਤਾਕਤਾਂ ‘ਤੇ ਨਕੇਲ ਕੱਸਣ ਦੇ ਉਦੇਸ਼ ਨਾਲ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।

ਵਿਦੇਸ਼

Scroll to Top