ਚੰਡੀਗੜ੍ਹ, 01 ਅਗਸਤ 2023: ਪੰਜਾਬ ‘ਚ ਸ਼ਰਾਰਤੀ ਅਨਸਰਾਂ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਐਨ.ਆਈ.ਏ (NIA) ਦੀਆਂ ਟੀਮਾਂ ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਨੇ ਜਲੰਧਰ, ਬਰਨਾਲਾ, ਸੰਗਰੂਰ, ਮੋਗਾ ਅਤੇ ਮੁਕਤਸਰ, ਮੋਹਾਲੀ ਆਦਿ ਜ਼ਿਲ੍ਹਿਆਂ ਵਿੱਚ ਵੀ ਛਾਪੇਮਾਰੀ ਕੀਤੀ ਹੈ । ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਨੇ ਜਲੰਧਰ ਵਿੱਚ ਤੜਕੇ 3 ਵਜੇ ਦੇ ਕਰੀਬ ਕਿਸ਼ਨਗੜ੍ਹ ਨੇੜਲੇ ਪਿੰਡ ਦੌਲਤਪੁਰ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਮਲਕੀਅਤ ਸਿੰਘ ਦੌਲਤਪੁਰ ਦੇ ਘਰ ਵੀ ਛਾਪਾ ਮਾਰਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂਰਕੋਟ ਵਿਖੇ ਕੀਤੀ ਗਈ। ਇਸਦੇ ਨਾਲ ਹੀ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਮਲੌਟ ਦੇ ਨਜ਼ਦੀਕ ਪਿੰਡ ਸਰਾਵਾਂ ਬੋਦਲਾ ਵਿਖੇ ਅੱਜ ਸਵੇਰ ਐਨ.ਆਈ. ਏ (NIA) ਆਰ.ਕੇ ਮੀਨਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਦੀ ਸਤਨਾਮ ਸਿੰਘ ਪੁੱਤਰ ਹਰਬੰਸ ਪਾਲ ਸਿੰਘ ਦੇ ਘਰ ਪਹੁੰਚੀ ਹੈ । ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਦਾ ਮੋਬਾਈਲ ਆਪਣੇ ਨਾਲ ਲੈ ਕੇ ਗਏ ਹਨ, ਸਤਨਾਮ ਸਿੰਘ ਨੇ ਦੱਸਿਆ ਕਿ ਉਹ ਇਕ ਕਿਸਾਨ ਹੈ ਅਤੇ ਖੇਤੀਬਾੜੀ ਕਰਦਾ ਹੈ ਅੱਜ ਸਵੇਰੇ ਟੀਮ ਆਈ ਅਤੇ ਸਾਨੂੰ ਕਈ ਸਵਾਲ ਕਰਨ ਲੱਗੇ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੇਰਾ ਇਕ ਭਰਾ ਵਿਦੇਸ਼ ਗਿਆ ਹੋਇਆ ਹੈ, ਉਹ ਜਾਂਦੇ ਸਮੇ ਮੇਰਾ ਮੋਬਾਈਲ ਨਾਲ ਲੈ ਗਏ ਆਏ 7 ਤਾਰੀਖ਼ ਨੂੰ ਦਿੱਲੀ ਪਹੁੰਚਣ ਦਾ ਨੋਟਿਸ ਦੇ ਗਏ ਹਨ |