July 2, 2024 10:16 pm
75 ਕਿਲੋ ਹੈਰੋਇਨ

ਮੁੰਦਰਾ ਬੰਦਰਗਾਹ ਤੋਂ ਮਿਲੀ 75 ਕਿਲੋ ਹੈਰੋਇਨ ਮਾਮਲੇ ‘ਚ ਲੁਧਿਆਣਾ ‘ਚ ਛਾਪੇਮਾਰੀ, ਇਕ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ 14 ਜੁਲਾਈ 2022: ਪੰਜਾਬ ਪੁਲਿਸ ਦੁਆਰਾ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਗੁਜਰਾਤ ਪੁਲਿਸ ਵਲੋਂ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ 75 ਕਿਲੋ ਹੈਰੋਇਨ ਬਰਾਮਦ ਕੀਤੀ | ਇਸਦੇ ਚੱਲਦੇ ਅੱਜ ਗੁਜਰਾਤ ਪੁਲਿਸ ਵਲੋਂ ਲੁਧਿਆਣਾ ਵਿਚ ਵੀ ਛਾਪੇਮਾਰੀ ਕੀਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਚੰਡੀਗੜ੍ਹ ਰੋਡ ਸਥਿਤ ਭਾਮੀਆ ਤੋਂ ਇਕ ਨੌਜਵਾਨ ਨੂੰ ਹਿਰਾਸਤ ‘ਚ ਲਿਆ ਹੈ, ਜਿਸ ਦੀ ਪਛਾਣ ਸ਼ਤਰੂਘਨ ਕੁਮਾਰ ਦੇ ਰੂਪ ‘ਚ ਹੋਈ ਹੈ। ਉਸ ਕੋਲੋਂ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸਦੇ ਨਾਲ ਹੀ ਪੁਲਸ ਕਮਿਸ਼ਨਰ ਡਾ. ਕੋਸਤੁਭ ਸ਼ਰਮਾ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਗੁਜਰਾਤ ਦੇ 2 ਆਈ. ਪੀ. ਐੱਸ. ਅਧਿਕਾਰੀਆਂ ਦੀ ਅਗਵਾਈ ‘ਚ ਟੀਮ ਛਾਪੇਮਾਰੀ ਕਰਨ ਲਈ ਲੁਧਿਆਣਾ ਆਈ ਸੀ, ਜਿਸ ਤੋਂ ਬਾਅਦ ਉਕਤ ਨੌਜਵਾਨ ਨੂੰ ਹਿਰਾਸਤ ‘ਚ ਲਿਆ ਗਿਆ। ਜਿਕਰਯੋਗ ਹੈ ਕਿ ਪੰਜਾਬ ਦੇ ਡੀਜੀਪੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਗੁਜਰਾਤ ATS ਨਾਲ ਮਿਲ ਕੇ 75 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਗੁਜਰਾਤ ATS ਨੂੰ ਇਨਪੁਟ ਦਿੱਤੀ ਸੀ। ਮੁਦਰਾ ਪੋਰਟ ਤੋਂ 75 ਕਿੱਲੋ ਡਰੱਗਸ ਬਰਾਮਦ ਕੀਤੀ ਗਈ। ਇਹ ਨਸ਼ਾ ਪੰਜਾਬ ਨੂੰ ਭੇਜਿਆ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਨਸ਼ਿਆ ਖਿਲਾਫ ਮੁਹਿੰਮ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਮੁੰਦਰਾ ਬੰਦਰਗਾਹ ‘ਤੇ ਬਿਨਾਂ ਸਿਲਾਈ ਕੀਤੇ ਕੱਪੜਿਆਂ ਦੇ ਕੰਟੇਨਰ ਵਿੱਚ ਹੈਰੋਇਨ ਛੁਪਾਏ ਜਾਣ ਬਾਰੇ ਇੱਕ ਇਨਪੁਟ ਪੰਜਾਬ ਪੁਲਿਸ ਦੁਆਰਾ ਗੁਜਰਾਤ ਏਟੀਐਸ ਨਾਲ ਸਾਂਝਾ ਕੀਤਾ ਗਿਆ ਸੀ, ਜਿਸ ਕਾਰਨ ਇੱਕ ਸਾਂਝੇ ਆਪ੍ਰੇਸ਼ਨ ਵਿੱਚ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇਹ ਕੰਨਟੇਨਰ ਪੰਜਾਬ ਦੇ ਇਕ ਕਾਰੋਬਾਰੀ ਵੱਲੋ ਬੁੱਕ ਕੀਤਾ ਗਿਆ ਸੀ।