15 ਜੁਲਾਈ 2025: ਵਿਜੀਲੈਂਸ ਬਿਊਰੋ ਦੀ ਟੀਮ ਨੇ ਮੰਗਲਵਾਰ ਨੂੰ ਫਿਰ ਤੋਂ ਪੰਜਾਬ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia’) ਦੇ ਮਜੀਠਾ ਸਥਿਤ ਦਫ਼ਤਰ ਅਤੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਉਨ੍ਹਾਂ ਦੇ ਘਰ ਮੁੜ ਤੋਂ ਛਾਪੇਮਾਰੀ ਕੀਤੀ।
ਜਾਣਕਾਰੀ ਅਨੁਸਾਰ, ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮ ਨੇ ਮਜੀਠੀਆ ਦੇ ਦਫ਼ਤਰ ਦੀ ਪੂਰੀ ਇਮਾਰਤ ਦੀ ਮਾਪ ਲਈ ਅਤੇ ਹਰ ਹਿੱਸੇ ਦਾ ਮੁਆਇਨਾ ਕੀਤਾ ਗਿਆ।ਇਸ ਦੌਰਾਨ ਉੱਥੇ ਮੌਜੂਦ ਕਰਮਚਾਰੀਆਂ ਅਤੇ ਸਥਾਨਕ ਪ੍ਰਸ਼ਾਸਨ ਤੋਂ ਮਦਦ ਲਈ ਗਈ। ਦਫ਼ਤਰ ਵਿੱਚ ਰੱਖੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਫਿਲਹਾਲ ਵਿਜੀਲੈਂਸ ਵੱਲੋਂ ਅਧਿਕਾਰਤ ਤੌਰ ‘ਤੇ ਇਹ ਨਹੀਂ ਦੱਸਿਆ ਗਿਆ ਹੈ ਕਿ ਛਾਪੇਮਾਰੀ ਪਿੱਛੇ ਅਸਲ ਕਾਰਨ ਕੀ ਹੈ।
ਤਿੰਨ ਘੰਟੇ ਤੱਕ ਚੱਲਿਆ ਸਰਚ ਆਪ੍ਰੇਸ਼ਨ
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਬਿਕਰਮ ਮਜੀਠੀਆ ਦੇ ਵਕੀਲ ਅਮਨਵੀਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ ਦਰਜ ਕੀਤੇ ਗਏ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੀ ਟੀਮ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਬੰਗਲੇ ਅਤੇ ਦਫ਼ਤਰ ਪਹੁੰਚੀ। ਟੀਮ ਨੇ ਹਵੇਲੀ ਦੀ ਜਾਇਦਾਦ ਅਤੇ ਇਸ ਨਾਲ ਜੁੜੀਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਪੂਰੇ ਵੇਰਵੇ ਇਕੱਠੇ ਕੀਤੇ।ਉਨ੍ਹਾਂ ਦੱਸਿਆ ਕਿ ਮਜੀਠੀਆ ਸਾਹਿਬ ਵੱਲੋਂ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸਦੀ ਸੁਣਵਾਈ ਆਉਣ ਵਾਲੇ ਦਿਨਾਂ ਵਿੱਚ ਹੋਵੇਗੀ।
Read More: ਬਿਕਰਮ ਸਿੰਘ ਮਜੀਠੀਆ ਵਲੋਂ ਜੇਲ੍ਹ ‘ਚ ਬੈਰਕ ਬਦਲਣ ਦੀ ਪਟੀਸ਼ਨ ਮਾਮਲੇ ਦੀ ਸੁਣਵਾਈ