Ludhiana

ਰੇਲਵੇ ਵਿਭਾਗ ਨੇ ਲੁਧਿਆਣਾ ‘ਚ 32 ਨਾਜਾਇਜ਼ ਕਬਜ਼ਿਆਂ ਦੀ ਸੂਚੀ ਸੌਂਪੀ, ਹੁਣ ਤੱਕ 9 ਗੈਰ-ਕਾਨੂੰਨੀ ਢਾਂਚੇ ਢਾਹੇ

ਲੁਧਿਆਣਾ, 05 ਮਾਰਚ 2025: ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਕਬਜ਼ੇ ‘ਤੇ ਸਖ਼ਤ ਕਾਰਵਾਈ ਕਰਨ ਦੇ ਆਪਣੇ ਨਿਰੰਤਰ ਯਤਨਾਂ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੁਧਿਆਣਾ (Ludhiana) ਕਮਿਸ਼ਨਰੇਟ ਪੁਲਿਸ ਨੇ ਬੀਤੇ ਦਿਨ ਰੇਲਵੇ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡ ਤਲਵੰਡੀ ਕਲਾਂ ਵਿਖੇ ਰੇਲਵੇ ਦੀ ਜ਼ਮੀਨ ‘ਤੇ ਕਬਜ਼ਾ ਕਰਕੇ ਦੋ ਤਸਕਰਾਂ ਦੁਆਰਾ ਬਣਾਏ ਗਏ ਅਣਅਧਿਕਾਰਤ ਢਾਂਚੇ ਨੂੰ ਢਾਹ ਦਿੱਤਾ।

ਪੁਲਿਸ ਮੁਤਾਬਕ ਇਨ੍ਹਾਂ ਢਾਂਚਿਆਂ ‘ਤੇ ਦੋ ਨਸ਼ਾ ਤਸਕਰਾਂ ਨੇ ਗੈਰ-ਕਾਨੂੰਨੀ ਤੌਰ ‘ਤੇ ਕਬਜ਼ਾ ਕੀਤਾ ਹੋਇਆ ਸੀ। ਦੋਵੇਂ ਮੁਲਜ਼ਮ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਦੇ ਤਹਿਤ ਦਰਜ ਵੱਖ-ਵੱਖ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

ਇਸ ਸੰਬੰਧੀ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.) ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਇਹ ਕਾਰਵਾਈ ਰੇਲਵੇ ਵਿਭਾਗ ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਪੁਲਿਸ ਸਹਾਇਤਾ ਦੀ ਮੰਗ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।  ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.) ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਇਹ ਕਾਰਵਾਈ ਰੇਲਵੇ ਵਿਭਾਗ ਵੱਲੋਂ ਦਿੱਤੀ ਦਰਖਾਸਤ ਦੇ ਆਧਾਰ ‘ਤੇ ਕੀਤੀ ਹੈ, ਜਿਨ੍ਹਾਂ ਗੈਰ-ਕਾਨੂੰਨੀ ਕਬਜ਼ੇ ਹਟਾਉਣ ਲਈ ਪੁਲਿਸ ਸਹਾਇਤਾ ਦੀ ਮੰਗ ਕੀਤੀ ਸੀ।

ਸਰਕਾਰੀ ਰਿਕਾਰਡ ਮੁਤਾਬਕ ਮੁਲਜ਼ਮਾਂ ‘ਚੋਂ ਰਾਣੀ, ਇੱਕ ਬਦਨਾਮ ਨਸ਼ਾ ਤਸਕਰ ਹੈ ਆਏ ਉਸਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਪੰਜ ਮਾਮਲੇ ਦਰਜ ਹਨ, ਜਦੋਂ ਕਿ ਸ਼ਿੰਦਰ ਪਾਲ, ਜਿਸਨੂੰ ਨਿੱਕਾ ਵੀ ਕਿਹਾ ਜਾਂਦਾ ਹੈ, ਨਸ਼ਾ ਤਸਕਰੀ ਦੇ ਨੌਂ ਮਾਮਲਿਆਂ ‘ਚ ਸ਼ਾਮਲ ਹੈ।

ਡਿਪਟੀ ਕਮਿਸ਼ਨਰ ਆਫ਼ ਪੁਲਿਸ ਤੇਜਾ ਨੇ ਕਿਹਾ ਕਿ ਪੁਲਿਸ ਨੇ ਰੇਲਵੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਇਆ ਕਿ ਖਾਲੀ ਕਰਵਾਉਣ ਦੀ ਕਾਰਵਾਈ ਸੁਚਾਰੂ ਢੰਗ ਨਾਲ ਕੀਤੀ ਜਾਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਸੀ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਜ਼ਮੀਨ ਰੇਲਵੇ ਦੀ ਸੀ ਅਤੇ ਮੁਲਜ਼ਮਾਂ ਨੇ ਇਸ ‘ਤੇ ਗੈਰ-ਕਾਨੂੰਨੀ ਕਬਜ਼ਾ ਕੀਤਾ ਹੋਇਆ ਸੀ। ਰੇਲਵੇ ਵਿਭਾਗ ਨੇ ਲੁਧਿਆਣਾ ‘ਚ ਆਪਣੀ ਜ਼ਮੀਨ ‘ਤੇ 32 ਨਾਜਾਇਜ਼ ਕਬਜ਼ਿਆਂ ਦੀ ਸੂਚੀ ਸੌਂਪੀ ਹੈ।

ਡੀਸੀਪੀ ਜਸਕਿਰਨਜੀਤ ਸਿੰਘ ਤੇਜਾ (Ludhiana) ਨੇ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਕਾਰੋਬਾਰ ‘ਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਨਸ਼ਾ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ। ਨਸ਼ਾ ਤਸਕਰਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਚ ਸ਼ਾਮਲ ਲੋਕਾਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ।

Read More: ਜਲੰਧਰ ਵਿਖੇ ਪੁਲਿਸ ‘ਤੇ ਹਮਲਾ ਕਰਨ ਵਾਲੇ ਦੇ ਘਰ ‘ਤੇ ਚੱਲਿਆ ਪੀਲਾ ਪੰਜਾਂ

Scroll to Top