30 ਸਤੰਬਰ 2024: ਰੇਲ ਮੰਤਰਾਲਾ ਕੁੰਭ ਮੇਲੇ ਲਈ ਵਿਸਤ੍ਰਿਤ ਪ੍ਰਬੰਧ ਕਰ ਰਿਹਾ ਹੈ ਅਤੇ ਜਨਵਰੀ ਵਿਚ ਪ੍ਰਯਾਗਰਾਜ ਵਿਚ ਹੋਣ ਵਾਲੇ ਵਿਸ਼ਾਲ ਧਾਰਮਿਕ ਸਮਾਗਮ ਲਈ 992 ਵਿਸ਼ੇਸ਼ ਰੇਲਗੱਡੀਆਂ ਚਲਾਉਣ ਦੀ ਯੋਜਨਾ ਬਣਾ ਰਿਹਾ ਹੈ। ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਅਨੁਸਾਰ, ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਤੋਂ ਇਲਾਵਾ, ਮੰਤਰਾਲੇ ਨੇ ਯਾਤਰੀਆਂ ਲਈ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 933 ਕਰੋੜ ਰੁਪਏ ਰੱਖੇ ਹਨ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਵੀ. ਸੋਮੰਨਾ ਨੇ 12 ਜਨਵਰੀ ਤੋਂ ਸ਼ੁਰੂ ਹੋ ਰਹੇ ਸਮਾਗਮ ਦੌਰਾਨ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਸੰਭਾਲਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ ਕੀਤੀਆਂ।