Rain

Rain Alert: ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਅਲਰਟ ਕੀਤਾ ਜਾਰੀ

19 ਸਤੰਬਰ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਆ ਰਹੀ ਹੈ । ਮੌਸਮ ਵਿਭਾਗ ਨੇ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਹਿਮਾਚਲ ਦੇ ਨਾਲ ਲੱਗਦੇ ਖੇਤਰਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅੱਜ ਦੁਪਹਿਰ ਤੋਂ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ।

ਤੁਹਾਨੂੰ ਦੱਸ ਦੇਈਏ ਕਿ ਹੁਣ ਪੰਜਾਬ ਅਤੇ ਚੰਡੀਗੜ੍ਹ ‘ਚ ਸ਼ਾਇਦ ਹੀ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਸਤੰਬਰ ਮਹੀਨੇ ਵਿੱਚ ਦੋਵਾਂ ਥਾਵਾਂ ’ਤੇ ਔਸਤ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 15 ਸਤੰਬਰ ਤੱਕ ਕੁੱਲ 34.1 ਮਿਲੀਮੀਟਰ ਬਾਰਿਸ਼ ਹੋਈ ਹੈ।

Scroll to Top