Rain Alert: ਦੇਸ਼ ਦੇ 17 ਸੂਬਿਆਂ ‘ਚ ਮੀਂਹ ਦਾ ਅਲਰਟ, ਬਦਰੀਨਾਥ ਨੈਸ਼ਨਲ ਹਾਈਵੇਅ ਬੰਦ

13 ਸਤੰਬਰ 2024: ਦੇਸ਼ ਦੇ 17 ਸੂਬਿਆਂ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਦੱਸ ਦੇਈਏ ਕਿ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਮੀਂਹ ਅਤੇ ਹੜ੍ਹ ਨਾਲ ਸਬੰਧਤ ਘਟਨਾਵਾਂ ਵਿੱਚ 34 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਹਿਮਾਚਲ ਪ੍ਰਦੇਸ਼ ਦੇ ਕਿਨੌਰ ‘ਚ ਵੀਰਵਾਰ (12 ਸਤੰਬਰ) ਨੂੰ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ। ਇਸ ਕਾਰਨ ਤਾਪਮਾਨ ਵਿਚ ਅਚਾਨਕ ਗਿਰਾਵਟ ਦੇਖਣ ਨੂੰ ਮਿਲੀ। ਅੱਜ ਸਵੇਰ ਤੋਂ ਹੀ ਕਿਨੌਰ ਅਤੇ ਸ਼ਿਮਲਾ ਸਣੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ।

ਜਾਣਕਾਰੀ ਅਨੁਸਾਰ (IMD ) ਆਈਐਮਡੀ ਨੇ ਸ਼ੁੱਕਰਵਾਰ (13 ਸਤੰਬਰ) ਨੂੰ ਉੱਤਰਾਖੰਡ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਚਮੋਲੀ ‘ਚ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕ ਗਈ। ਇਸ ਕਾਰਨ ਬਦਰੀਨਾਥ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ।

ਰਾਜਸਥਾਨ ਵਿੱਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆ ਗਏ ਹਨ। ਭਰਤਪੁਰ ‘ਚ ਸਕੂਲ 4 ਦਿਨਾਂ ਲਈ ਬੰਦ ਹਨ। ਧੌਲਪੁਰ ਦੇ ਸਕੂਲ ਵੀ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।

Scroll to Top