Meteorological Department

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 18 ਸਤੰਬਰ 2023: ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਐਤਵਾਰ ਤੋਂ ਸ਼ੁਰੂ ਹੋਈ ਬਾਰਿਸ਼ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ (Rain alert) ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਰਾਜ ਵਿੱਚ 25 ਤੋਂ 50 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਰੁਕ-ਰੁਕ ਕੇ ਹੋ ਰਹੀ ਹੈ। ਇਸ ਦੇ ਨਾਲ ਹੀ ਬਾਰਿਸ਼ ਤੋਂ ਬਾਅਦ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਕਰ ਦਿਨ ਭਰ ਮੀਂਹ ਪੈਂਦਾ ਰਿਹਾ ਤਾਂ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

Scroll to Top