20 ਜਨਵਰੀ 2026: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ (weather) ਵਿਗੜਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ 22 ਜਨਵਰੀ ਤੋਂ ਚਾਰ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ।ਇਸ ਦੌਰਾਨ ਕਈ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ ਅਤੇ ਬਿਜਲੀ ਡਿੱਗਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਪ੍ਰਭਾਵ ਕਾਰਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
ਸੋਮਵਾਰ ਨੂੰ ਵੀ ਸੂਬੇ ‘ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਾ ਅਸਰ ਸਾਫ ਦੇਖਣ ਨੂੰ ਮਿਲਿਆ। ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 2.9 ਡਿਗਰੀ ਸੈਲਸੀਅਸ ਦੇ ਨਾਲ ਸੂਬੇ ਦਾ ਸਭ ਤੋਂ ਠੰਡਾ ਰਿਹਾ, ਜੋ ਕਿ ਆਮ ਨਾਲੋਂ ਇਕ ਡਿਗਰੀ ਘੱਟ ਸੀ। ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ‘ਚ ਵਿਜ਼ੀਬਿਲਟੀ ਜ਼ੀਰੋ ਰਹੀ, ਜਦਕਿ ਬਠਿੰਡਾ ‘ਚ ਸਿਰਫ 80 ਮੀਟਰ ਰਿਕਾਰਡ ਕੀਤੀ ਗਈ। ਸੂਬੇ ਦੇ ਘੱਟੋ-ਘੱਟ ਤਾਪਮਾਨ ‘ਚ ਔਸਤਨ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ‘ਚ ਪਾਰਾ ਅਜੇ ਵੀ ਆਮ ਨਾਲੋਂ ਹੇਠਾਂ ਰਿਹਾ।
Read More: Punjab Weather: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਲੋਹੜੀ ਤੋਂ ਬਾਅਦ ਮੀਂਹ ਪੈਣ ਦੀ ਭਵਿੱਖਬਾਣੀ




