Site icon TheUnmute.com

Rain alert: ਪੰਜਾਬ ‘ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Rain

ਚੰਡੀਗੜ੍ਹ, 09 ਸਤੰਬਰ 2024: ਪੰਜਾਬ ਅਤੇ ਚੰਡੀਗੜ੍ਹ ‘ਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋ ਗਿਆ ਹੈ, ਜਿਸ ਕਾਰਨ ਤਾਪਮਾਨ ‘ਚ ਵਾਧਾ ਹੋਇਆ ਹੈ। ਲੁਧਿਆਣਾ ‘ਚ ਪਿਛਲੇ 24 ਘੰਟਿਆਂ ਦੌਰਾਨ ਸਿਰਫ਼ 3 ਐਮਐਮ ਮੀਂਹ (Rain) ਦਰਜ ਕੀਤਾ ਗਿਆ ਹੈ, ਜਦੋਂ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਨਾ ਪੈਣ ਕਾਰਨ ਤਾਪਮਾਨ ‘ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਫ਼ਿਰੋਜ਼ਪੁਰ ‘ਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਨਾਲ ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.3 ਡਿਗਰੀ ਵੱਧ ਹੈ।

ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਮੀਂਹ (Rain) ਪੈਣ ਦੀ ਖ਼ਬਰ ਹੈ, ਜਿਸ ਕਾਰਨ ਚੰਡੀਗੜ੍ਹ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਕੁਝ ਇਲਾਕਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐੱਸ.ਏ.ਐੱਸ. ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਸੰਭਾਵਨਾਵਾਂ ਸਿਰਫ਼ 25 ਫ਼ੀਸਦੀ ਤੱਕ ਹੀ ਹਨ।

Exit mobile version