July 7, 2024 2:32 am
Rain Alert

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 03 ਜੁਲਾਈ 2024: ਪੰਜਾਬ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਪੰਜਾਬ ਦੇ ਜ਼ਿਲ੍ਹਿਆਂ ‘ਚ ਮੀਂਹ ਪਿਆ ਹੈ | ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ ਦੀਆਂ ਸੜਕ ਅਤੇ ਕਈ ਰਿਹਾਇਸ਼ੀ ਇਲਾਕਿਆਂ ‘ਚ ਪਾਣੀ ਭਰ ਗਿਆ ਹੈ | ਮੌਸਮ ਵਿਭਾਗ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ (Rain Alert) ਜਾਰੀ ਕੀਤਾ ਹੈ |

ਇਨ੍ਹਾਂ ‘ਚੋਂ , ਲੁਧਿਆਣਾ, ਹੁਸ਼ਿਆਰਪੁਰ, ਪਠਾਨਕੋਟ, ਪਟਿਆਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ‘ਚ ਯੈਲੋ ਅਲਰਟ ਅਤੇ ਜਲੰਧਰ, ਕਪੂਰਥਲਾ, ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਸੀ ਔਰੇਂਜ ਅਲਰਟ ਜਾਰੀ (Rain Alert) ਕੀਤਾ ਗਿਆ ਹੈ | ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।