ਮੀਂਹ ਦਾ ਅਲਰਟ

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ, 21 ਜੂਨ 2025: Punjab Rain Alert: ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅੱਜ ਮੀਂਹ ਕਾਰਨ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈਂ ਜ਼ਿਲ੍ਹਿਆਂ ‘ਚ ਬੱਦਲਵਾਈ ਹੈ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ |

ਜਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ‘ਚ ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ‘ਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਅੱਗੇ ਵਧਦਾ ਰਿਹਾ ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਦਾਖਲ ਹੋਵੇਗਾ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਲਈ ਮਾਨਸੂਨ ਪੰਜਾਬ ‘ਚ ਦਾਖਲ ਹੋਣ ਲਈ ਅਨੁਕੂਲ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਨੂੰ ਰੁਕ-ਰੁਕ ਕੇ ਮੀਂਹ ਪਿਆ, ਜਿਸ ਤੋਂ ਬਾਅਦ ਸਵੇਰੇ ਮੌਸਮ ਸੁਹਾਵਣਾ ਰਿਹਾ। ਪਿਛਲੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ ਔਸਤਨ 1.7 ਡਿਗਰੀ ਸੈਲਸੀਅਸ ਘਟਿਆ ਹੈ।

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਜਿਨ੍ਹਾਂ ‘ਚ ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ‘ਚ ਮੀਂਹ ਦੀ ਚੇਤਾਵਨੀ (Rain Alert) ਜਾਰੀ ਕੀਤੀ ਹੈ।

ਮੌਸਮ ਵਿਭਾਗ ਨੇ ਅਗਲੇ ਹਫ਼ਤੇ ਲਈ ਇੱਕ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। 26 ਜੂਨ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 22 ਜੂਨ ਨੂੰ ਚੰਡੀਗੜ੍ਹ ਅਤੇ ਉੱਤਰੀ ਹਰਿਆਣਾ ‘ਚ ਕੁਝ ਥਾਵਾਂ ‘ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ।

Read More: ਪੰਜਾਬ ਮੌਸਮ: ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਇਸ ਦਿਨ ਪਵੇਗਾ ਮੀਂਹ

Scroll to Top