ਪੰਜਾਬ, 03 ਅਪ੍ਰੈਲ 2026: Punjab Weather News: ਪੰਜਾਬ ਦੇ ਕਈਂ ਜ਼ਿਲ੍ਹਿਆਂ ‘ਚ ਮੀਂਹ ਨਾਲ ਗੜੇਮਾਰੀ ਹੋਈ ਹੈ | ਇਸਦੇ ਨਾਲ ਹੀ ਚੰਡੀਗੜ੍ਹ, ਮੋਹਾਲੀ, ਪੰਚਕੂਲਾ, ਪਠਾਨਕੋਟ, ਅੰਮ੍ਰਿਤਸਰ ਅਤੇ ਬਠਿੰਡਾ ਸਮੇਤ ਕੁਝ ਇਲਾਕਿਆਂ ‘ਚ ਮੀਂਹ ਪਿਆ ਹੈ। ਇਸਦੇ ਨਾਲ ਹੀ ਅੰਮ੍ਰਿਤਸਰ ‘ਚ ਕਈਂ ਥਾਵਾਂ ‘ਤੇ ਗੜੇਮਾਰੀ ਹੋਈ ਹੈ| ਮੌਸਮ ਵਿਭਾਗ ਨੇ ਟ੍ਰਾਈਸਿਟੀ ਖੇਤਰ ਲਈ ਦੁਪਹਿਰ 2:15 ਵਜੇ ਤੱਕ ਹਲਕੇ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ। ਅਸਮਾਨ’ਚ ਬੱਦਲਵਾਈ ਹੈ ਅਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ।
ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਾਬ ‘ਚ ਮੀਂਹ (Rain Alert), ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ। ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਔਰੇਂਜ ਚੇਤਾਵਨੀ ਜਾਰੀ ਕੀਤੀ ਹੈ।
ਤਾਪਮਾਨ 3.6 ਡਿਗਰੀ ਵਧਿਆ ਹੈ, ਜੋ ਹੁਣ ਆਮ ਨਾਲੋਂ 3.3 ਡਿਗਰੀ ਵੱਧ ਹੈ। ਪਟਿਆਲਾ ‘ਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ, 3, 4, 7 ਅਤੇ 8 ਅਪ੍ਰੈਲ ਨੂੰ ਪੰਜਾਬ ਦੇ ‘ਚ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 5 ਅਤੇ 6 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ। ਅਗਲੇ 24 ਘੰਟਿਆਂ ਲਈ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਰਹੇਗਾ, ਪਰ ਅਗਲੇ ਤਿੰਨ ਦਿਨਾਂ ‘ਚ ਇਹ 3 ਤੋਂ 5 ਡਿਗਰੀ ਸੈਲਸੀਅਸ ਤੱਕ ਘੱਟ ਸਕਦਾ ਹੈ।
Read More: Punjab Weather Alert: ਪੰਜਾਬ ਤੇ ਚੰਡੀਗੜ੍ਹ ‘ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ




