3 ਜੁਲਾਈ 2025: ਅੱਜ ਸਵੇਰ ਤੋਂ ਹੀ ਭਾਰੀ ਮੀਂਹ ਕਾਰਨ ਪੰਜਾਬ (Punjab) ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਨ੍ਹਾਂ ਵਿੱਚ ਪਟਿਆਲਾ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ (ਰੋਪੜ), ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਲੁਧਿਆਣਾ (ludhiana) ਸ਼ਾਮਲ ਹਨ।
ਦੂਜੇ ਪਾਸੇ, ਭਾਰੀ ਮੀਂਹ ਦੇ ਵਿਚਕਾਰ ਵੱਡੀ ਗਿਣਤੀ ਵਿੱਚ ਸ਼ਰਧਾਲੂ ਅੰਮ੍ਰਿਤਸਰ ਜ਼ਿਲ੍ਹੇ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਲੋਕ ਉਪਰੋਕਤ ਅਲੌਕਿਕ ਦ੍ਰਿਸ਼ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕਰਦੇ ਦਿਖਾਈ ਦੇ ਰਹੇ ਹਨ। ਇਸੇ ਤਰ੍ਹਾਂ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
Read More: Amritsar: ਗੁਰੂ ਪ੍ਰਤੀ ਸ਼ਰਧਾਲੂਆਂ ਦੀ ਆਸਥਾ, ਵਰ੍ਹਦੇ ਮੀਂਹ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚ ਰਹੀ ਸੰਗਤ