ਚੰਡੀਗੜ੍ਹ, 24 ਅਗਸਤ 2024: ਪੰਜਾਬ ਦੇ ਕਈਂ ਜ਼ਿਲ੍ਹਿਆਂ ‘ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ (Rain) ਪੈਣ ਦ ਸੰਭਾਵਨਾ ਹੈ | ਮੌਸਮ ਵਿਭਾਗ ਨੇ 25-26 ਅਗਸਤ ਨੂੰ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ‘ਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ 16 ਜ਼ਿਲ੍ਹਿਆਂ ‘ਚ ਹਲਕਾ ਮੀਂਹ (Rain) ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ 27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਜਨਵਰੀ 19, 2025 7:51 ਪੂਃ ਦੁਃ