July 7, 2024 5:53 am
Rain

ਮੌਸਮ ਵਿਭਾਗ ਵੱਲੋਂ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ‘ਚ ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ

ਚੰਡੀਗੜ੍ਹ, 18 ਫਰਵਰੀ 2024: ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ। ਹਰਿਆਣਾ ਵਿੱਚ ਭਲਕੇ (19 ਫਰਵਰੀ) ਤੋਂ 2 ਦਿਨਾਂ ਤੱਕ ਮੀਂਹ (Rain) ਅਤੇ ਗੜੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਕੁਝ ਇਲਾਕਿਆਂ ‘ਚ 50 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ (Rain) ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਫਰੀਦਕੋਟ ਅਤੇ ਮੋਗਾ ਸ਼ਾਮਲ ਹਨ। ਇੱਥੇ ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ ਗੜੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।