ਚੰਡੀਗੜ੍ਹ, 31ਜਨਵਰੀ 2024: ਪੰਜਾਬ ‘ਚ ਮੌਸਮ ਨੇ ਆਪਣਾ ਮਿਜਾਜ ਬਦਲ ਲਿਆ ਹੈ | ਪੰਜਾਬ ‘ਚ ਕਈ ਥਾਵਾਂ ‘ਤੇ ਰਾਤ ਵੇਲੇ ਅਤੇ ਤੜਕਸਾਰ ਮੀਂਹ (Rain) ਪਿਆ ਹੈ | ਪੰਜਾਬ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪਿਆ । ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮਲੇਰਕੋਟਲਾ, ਪਟਿਆਲਾ, ਸੰਗਰੂਰ, ਲੁਧਿਆਣਾ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਵਿੱਚ ਸਵੇਰੇ ਧੁੰਦ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਮੀਂਹ ਪੈਣ ਲੱਗ ਪਿਆ। ਅਗਲੇ 2 ਦਿਨਾਂ ਤੱਕ ਮੀਂਹ (Rain) ਪੈਣ ਦੀ ਸੰਭਾਵਨਾ ਹੈ। ਸ਼ੀਤ ਲਹਿਰ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲੇਗੀ। ਦੂਜੇ ਪਾਸੇ ਹਿਮਾਚਲ ਦੇ 7 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਸ਼ਿਮਲਾ, ਲਾਹੌਲ-ਸਪੀਤੀ, ਕਿਨੌਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਸ਼ਾਮਲ ਹਨ। ਅਗਲੇ ਤਿੰਨ-ਚਾਰ ਦਿਨਾਂ ਵਿੱਚ ਬਿਲਾਸਪੁਰ, ਹਮੀਰਪੁਰ, ਊਨਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਨੀਵੇਂ ਇਲਾਕਿਆਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।